08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਡੀ.ਏ.ਵੀ.ਸਕੂਲ ਹਰੀਪੁਰਾ ਦੇ ਵਿਦਿਆਰਥੀਆਂ ਨੇ ਜ਼ੋਨਲ ਯੋਗਾ ਮੁਕਾਬਲੇ ’ਚ ਜਿੱਤੇ ਸੋਨ ਤਗਮੇ

ਅਬੋਹਰ,7 ਅਗਸਤ (ਸੁਖਜੀਤ ਸਿੰਘ ਬਰਾੜ)-ਸ਼੍ਰੀ ਗੁਰੂ ਜੰਭੇਸ਼ਵਰ ਡੀ. ਏ.

ਅਜੀਤ ਡੈਸਕ 08-08-2026
ਅਬੋਹਰ,7 ਅਗਸਤ (ਸੁਖਜੀਤ ਸਿੰਘ ਬਰਾੜ)-ਸ਼੍ਰੀ ਗੁਰੂ ਜੰਭੇਸ਼ਵਰ ਡੀ.ਏ.ਵੀ.ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਦੇ ਵਿਦਿਆਰਥੀਆਂ ਨੇ ਜ਼ੋਨ-ਪੱਧਰੀ ਯੋਗਾ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਯੋਗਾ ਕੋਚ ਨਿਸ਼ਾ ਰਾਣੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਅੰਡਰ- 17 ਅਤੇ ਅੰਡਰ-14 ਵਰਗਾਂ ਵਿਚ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਅੰਡਰ-17 ਵਰਗ ਵਿਚ ਪੁਨੀਤਾ ਅਤੇ ਵਿਧੀ ਨੇ ਸੋਨ ਤਗਮੇ, ਤਾਨੀਆ ਨੇ ਚਾਂਦੀ ਦਾ ਅਤੇ ਸੁਰਲੀਨ ਨੇ ਕਾਂਸੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਅੰਡਰ-14 ਵਰਗ ਵਿਚ ਪਿੰਕੀ ਨੇ ਚਾਂਦੀ ਅਤੇ ਗੁਰਨੂਰ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਪੁਨੀਤਾ ਅਤੇ ਵਿਧੀ ਦੀ ਚੋਣ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਹੋਈ ਹੈ। ਸਕੂਲ ਦੇ ਪ੍ਰਿੰਸੀਪਲ ਸੁਖਦੇਵ ਸਿੰਘ ਨੇ ਜੇਤੂ ਵਿਦਿਆਰਥੀਆਂ, ਕੋਚ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ਭਾਜਪਾ ਆਗੂਆਂ ਨੇ ਸਫ਼ਾਈ ਸੇਵਕਾਂ ਨੂੰ ਵੰਡੇ ਮਾਸਕ, ਸਿਹਤ ਦੀ ਸੁਰੱਖਿਆ ਲਈ ਕੀਤੀ ਅਪੀਲ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਲਹਿਰਾਇਆ ਜਿੱਤ ਦਾ ਝੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।