ਲਾਲਾ ਜਗਤ ਨਾਰਾਇਣ ਐਜੂਕੇਸ਼ਨ ਕਾਲਜ ਵਿਖੇ 150 ਦੇ ਕਰੀਬ ਬੂਟੇ ਲਗਾਏ
ਜਲਾਲਾਬਾਦ, 7 ਅਗਸਤ (ਕਰਨ ਚੁਚਰਾ)-ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖਸ਼ ਸਿੰਘ ਖੁਰਾਣਾ ਅਤੇ ਪ੍ਰਿੰਸੀਪਲ ਡਾ. ਨੀਤਿਕਾ ਦੀ ਅਗਵਾਈ ਹੇਠ ਵਾਤਾਵਰਨ ਦੀ ਸ਼ੁੱਧਤਾ ਅਤੇ ਰਵਾਇਤੀ ਰੁੱਖਾਂ ਦੀ ਸੰਭਾਲ ਲਈ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ।
ਜਲਾਲਾਬਾਦ, 7 ਅਗਸਤ (ਕਰਨ ਚੁਚਰਾ)-ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖਸ਼ ਸਿੰਘ ਖੁਰਾਣਾ ਅਤੇ ਪ੍ਰਿੰਸੀਪਲ ਡਾ.ਨੀਤਿਕਾ ਦੀ ਅਗਵਾਈ ਹੇਠ ਵਾਤਾਵਰਨ ਦੀ ਸ਼ੁੱਧਤਾ ਅਤੇ ਰਵਾਇਤੀ ਰੁੱਖਾਂ ਦੀ ਸੰਭਾਲ ਲਈ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਦੌਰਾਨ ਕਾਲਜ ਕੈਂਪਸ ਵਿਖੇ ਲਗਭਗ 150 ਦੇ ਕਰੀਬ ਬੂਟੇ ਲਗਾਏ ਗਏ। ਪ੍ਰਿੰਸੀਪਲ ਡਾ.ਨੀਤਿਕਾ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।