09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਬਲਾਕ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ ਦਿੱਲੀ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ, ਜਿੱਤੇ 5 ਤਗਮੇ

ਅਬੋਹਰ, 8 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਪ੍ਰਾਇਮਰੀ ਖੇਡਾਂ ਤਹਿਤ ਰੈਵਨਵੁੱਡ ਇੰਟਰਨੈਸ਼ਨਲ ਸਕੂਲ ਅਬੋਹਰ ਵਿਖੇ ਬਲਾਕ ਪੱਧਰੀ ਅੰਡਰ 11 ਸਕੇਟਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਦਿੱਲੀ ਪਬਲਿਕ ਸਕੂਲ ਅਬੋਹਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 5 ਤਗਮੇ ਆਪਣੇ ਨਾਂਅ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।

ਸਕੇਟਿੰਗ ਮੁਕਾਬਲਿਆਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਦਿੱਲੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਸਵੇਤਾ ਜਸੂਜਾ ਅਤੇ ਹੋਰ। ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ 09-08-2026
ਅਬੋਹਰ, 8 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਪ੍ਰਾਇਮਰੀ ਖੇਡਾਂ ਤਹਿਤ ਰੈਵਨਵੁੱਡ ਇੰਟਰਨੈਸ਼ਨਲ ਸਕੂਲ ਅਬੋਹਰ ਵਿਖੇ ਬਲਾਕ ਪੱਧਰੀ ਅੰਡਰ 11 ਸਕੇਟਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਦਿੱਲੀ ਪਬਲਿਕ ਸਕੂਲ ਅਬੋਹਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 5 ਤਗਮੇ ਆਪਣੇ ਨਾਂਅ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਸਕੂਲ ਦੇ ਤਿੰਨ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਲਈ ਵੀ ਕੁਆਲੀਫ਼ਾਈ ਕੀਤਾ। ਮੁਕਾਬਲਿਆਂ ਦੌਰਾਨ ਰਿਯਰਥ ਮਿੱਤਲ ਨੇ 1500 ਮੀਟਰ ਕਵਾਡਜ਼ ਸਕੇਟਿੰਗ ਵਿਚ ਸੋਨ ਤਗਮਾ ਹਾਸਲ ਕੀਤਾ। ਦਿਆਰਾ ਮਿੱਤਲ ਨੇ 500 ਮੀਟਰ ਇਨਲਾਈਨ ਅਤੇ 1000 ਮੀਟਰ ਇਨਲਾਈਨ ਦੋਵਾਂ ਮੁਕਾਬਲਿਆਂ ਵਿਚ ਸੋਨ ਤਗਮੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਹਿਨਾਇਆ ਨੇ 500 ਮੀਟਰ ਇਨਲਾਈਨ ਵਿਚ ਚਾਂਦੀ ਦਾ ਤਗਮਾ ਜਦ ਕਿ ਸ਼ਾਇਰਾ ਨੇ 500 ਮੀਟਰ ਕਵਾਡਜ਼ ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ। ਵਧੀਆ ਪ੍ਰਦਰਸ਼ਨ ਦੇ ਆਧਾਰ ’ਤੇ ਰਿਯਰਥ ਮਿੱਤਲ, ਦਿਆਰਾ ਮਿੱਤਲ ਅਤੇ ਹਿਨਾਇਆ ਦੀ ਚੋਣ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਲਈ ਹੋਈ ਹੈ। ਸਕੂਲ ਪ੍ਰਬੰਧਕਾਂ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਅਗਲੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਇਹ ਖਿਡਾਰੀ ਜ਼ਿਲ੍ਹਾ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਗੇ।
ਪਿਛਲੀ ਖ਼ਬਰ ਇੰਪੀਰੀਅਲ ਸਕੂਲ ਵਿਖੇ ਬੀ.ਐੱਡ ਦੇ ਭਾਵੀ ਅਧਿਆਪਕਾਂ ਲਈ ‘ਇਕ ਰੋਜ਼ਾ ਸਕੂਲ ਇੰਟਰਨਸ਼ਿਪ ਪ੍ਰੋਗਰਾਮ’ ਕਰਵਾਇਆ ਅਗਲੀ ਖ਼ਬਰ ਫ਼ਾਜ਼ਿਲਕਾ ਦੇ ਪਿੰਡਾਂ ’ਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿਖਾਈ ਡਾਕੂਮੈਂਟਰੀ ਫ਼ਿਲਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।