11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਫ਼ਾਜ਼ਿਲਕਾ ਪੁਲਿਸ ਨੇ ਨਸ਼ੇ ਅਤੇ ਅਸਲ੍ਹੇ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਸੀ.ਆਈ.ਏ. ਸਟਾਫ਼ ਅਤੇ ਥਾਣਾ ਖੂਈ ਖੇੜਾ ਪੁਲਿਸ ਨੇ ਕੀਤੀ ਕਾਰਵਾਈ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ 1. 5 ਕਿੱਲੋ ਤੋਂ ਵੱਧ ਹੈਰੋਇਨ, ਇਕ ਦੇਸੀ ਪਿਸਟਲ ਅਤੇ ਕਾਰ ਸਮੇਤ 3 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਫ਼ਾਜ਼ਿਲਕਾ ਦੇ ਐੱਸ.ਐੱਸ.ਪੀ.ਗਗਨ ਅਜੀਤ ਸਿੰਘ ਫੜੇ ਗਏ ਨਸ਼ੀਲੇ ਪਦਾਰਥਾਂ ਬਾਰੇ ਜਾਣਕਾਰੀ ਦਿੰਦੇ ਹੋਏ ਨਾਲ ਹਨ ਹੋਰ ਪੁਲਿਸ ਅਧਿਕਾਰੀ। ਤਸਵੀਰ-ਬਲਜੀਤ ਸਿੰਘ 11-08-2026
ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ 1.5 ਕਿੱਲੋ ਤੋਂ ਵੱਧ ਹੈਰੋਇਨ, ਇਕ ਦੇਸੀ ਪਿਸਟਲ ਅਤੇ ਕਾਰ ਸਮੇਤ 3 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ.ਐੱਸ.ਪੀ ਫ਼ਾਜ਼ਿਲਕਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ ਸਟਾਫ਼ ਫ਼ਾਜ਼ਿਲਕਾ ਦੇ ਐੱਸ.ਆਈ.ਕੁਲਵੰਤ ਸਿੰਘ ਦੀ ਪੁਲਿਸ ਟੀਮ ਥਾਣਾ ਅਮੀਰ ਖ਼ਾਸ ਅਧੀਨ ਆਉਂਦੇ ਟੀ-ਪੁਆਇੰਟ ਪਿੰਡ ਸ਼ਮਸ਼ਦੀਨ ਚਿਸ਼ਤੀ ਨੇੜੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਇਕ ਮਾਰੂਤੀ ਆਟਿਕਾ ਕਾਰ ਆਉਂਦੀ ਦਿਖਾਈ ਦਿੱਤੀ, ਜਿਸ ਦੇ ਚਾਲਕ ਨੇ ਪੁਲਿਸ ਨੂੰ ਵੇਖ ਕੇ ਗੱਡੀ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਕਾਰ ਨੂੰ ਘੇਰ ਲਿਆ। ਡੀ.ਐੱਸ.ਪੀ.ਸੋਮਨਾਥ ਦੀ ਮੌਜੂਦਗੀ ’ਚ ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ਵਿਚੋਂ 1 ਕਿੱਲੋ 500 ਗਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕੁਲਬੀਰ ਸਿੰਘ ਅਤੇ ਰੌਬਿਨ ਸਿੰਘ ਦੋਵੇਂ ਵਾਸੀ ਮੱਲ੍ਹਾ, ਥਾਣਾ ਵੈਰੋਵਾਲ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਥਾਣਾ ਅਮੀਰ ਖ਼ਾਸ ਵਿਖੇ ਮੁਕੱਦਮਾ ਨੰਬਰ 90 (ਐਨ.ਡੀ.ਪੀ.ਐੱਸ.ਐਕਟ) ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਕ ਹੋਰ ਮਾਮਲੇ ਅੰਦਰ ਐੱਸ.ਐੱਚ.ਓ. ਦਵਿੰਦਰ ਸਿੰਘ ਦੀ ਅਗਵਾਈ ਹੇਠ ਐੱਚ.ਸੀ.ਮਨਜਿੰਦਰ ਸਿੰਘ ਦੀ ਟੀਮ ਨੇ ਹਨੂਮਾਨ ਮੰਦਿਰ ਫਾਜ਼ਿਲਕਾ-ਅਬੋਹਰ ਰੋਡ ਨੇੜੇ ਗੰਗ ਕੈਨਾਲ ਕੋਲ ਛਾਪੇਮਾਰੀ ਕਰਕੇ ਬਲਕਰਨ ਸਿੰਘ ਵਾਸੀ ਜੰਡ ਵਾਲਾ ਖਰਤਾ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਪਾਸੋਂ 47 ਗਰਾਮ ਹੈਰੋਇਨ ਅਤੇ ਇਕ ਦੇਸੀ ਪਿਸਟਲ ਸਮੇਤ ਮੈਗਜ਼ੀਨ ਬਰਾਮਦ ਹੋਇਆ। ਮੁਲਜ਼ਮ ਖ਼ਿਲਾਫ਼ ਥਾਣਾ ਖੂਈ ਖੇੜਾ ਵਿਖੇ ਮੁਕੱਦਮਾ ਨੰਬਰ 137 ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਬਲਕਰਨ ਸਿੰਘ ’ਤੇ ਪੰਜਾਬ ਅਤੇ ਰਾਜਸਥਾਨ ਦੇ ਵੱਖ-ਵੱਖ ਥਾਣਿਆਂ ’ਚ ਕਤਲ, ਅਸਲਾ ਐਕਟ ਅਤੇ ਨਸ਼ਾ ਤਸਕਰੀ ਵਰਗੇ 7 ਗੰਭੀਰ ਮਾਮਲੇ ਪਹਿਲਾਂ ਵੀ ਦਰਜ ਹਨ। ਪੁਲਿਸ ਹੁਣ ਫੜੇ ਗਏ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਐੱਸ.ਆਈ.ਆਰ. ਦੇ ਸੰਬੰਧ ’ਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਗਲੀ ਖ਼ਬਰ ਬੰਨ੍ਹ ਦੇ ਮੁੱਦੇ ਨੂੰ ਲੈ ਕੇ ਬਾਰਡਰ ਦੇ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।