ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ’ਚ ਆਧਾਰਸ਼ਿਲਾ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਰਸ਼ ਚੌਧਰੀ ਦੀ ਹੋਈ ਸੂਬਾ ਪੱਧਰੀ ਮੁਕਾਬਲੇ ਲਈ ਚੋਣ
ਅਬੋਹਰ, 11 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋੜ ਸਥਿਤ ਆਧਾਰਸ਼ਿਲਾ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ’ਚ ਸਕੂਲ ਦੇ ਹੋਣਹਾਰ ਨਿਸ਼ਾਨੇਬਾਜ਼ ਅਰਸ਼ ਚੌਧਰੀ ਅਤੇ ਅਸ਼ਵੀਰ ਸਿੰਘ ਨੇ ਆਪਣੀ ਬਿਹਤਰੀਨ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
12-08-2026