ਅਬੋਹਰ ਦੀ ਸੀਵਰੇਜ ਅਤੇ ਡਰੇਨੇਜ ਵਿਵਸਥਾ ਸੁਧਾਰਨ ਲਈ ਅਰੁਣ ਨਾਰੰਗ ਵਲੋਂ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ
ਅਬੋਹਰ, 11 ਅਗਸਤ (ਵਿਵੇਕ ਹੂੜੀਆ)-ਅਬੋਹਰ ਸ਼ਹਿਰ ਦੀ ਖ਼ਸਤਾ-ਹਾਲ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰੁਣ ਨਾਰੰਗ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ। ਅਰੁਣ ਨਾਰੰਗ ਨੇ ਮੰਤਰੀ ਨੂੰ ਦੱਸਿਆ ਕਿ ਸ਼ਹਿਰ ਦੇ ਕਈ ਵਾਰਡਾਂ ਵਿਚ ਸੀਵਰੇਜ ਸਿਸਟਮ ਖ਼ਰਾਬ ਹੋਣ ਕਰਕੇ ਗੰਦਾ ਪਾਣੀ ਜਮਾਂ ਰਹਿੰਦਾ ਹੈ।
ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਦੇ ਹੋਏ ਅਰੁਣ ਨਾਰੰਗ। ਅਜੀਤ ਤਸਵੀਰ
12-08-2026