12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਕੀਤਾ ਸਾਇੰਸ ਸਿਟੀ ਦਾ ਵਿੱਦਿਅਕ ਦੌਰਾ

ਫ਼ਾਜ਼ਿਲਕਾ,11 ਅਗਸਤ (ਅਮਰਜੀਤ ਸ਼ਰਮਾ)-ਸਕੂਲ ਪ੍ਰਿੰਸੀਪਲ ਸ੍ਰੀ ਸੁਤੰਤਰ ਪਾਠਕ ਦੀ ਯੋਗ ਅਗਵਾਈ ਹੇਠ ਪੀ. ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਫ਼ਾਜ਼ਿਲਕਾ ਦੀਆਂ ਨੌਵੀਂ ਅਤੇ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਲਈ ਇਕ ਰੋਜ਼ਾ ਵਿੱਦਿਅਕ ਅਤੇ ਵਿਗਿਆਨਕ ਦੌਰਾ ਕਰਵਾਇਆ ਗਿਆ।

ਅਜੀਤ ਡੈਸਕ 12-08-2026
ਫ਼ਾਜ਼ਿਲਕਾ,11 ਅਗਸਤ (ਅਮਰਜੀਤ ਸ਼ਰਮਾ)-ਸਕੂਲ ਪ੍ਰਿੰਸੀਪਲ ਸ੍ਰੀ ਸੁਤੰਤਰ ਪਾਠਕ ਦੀ ਯੋਗ ਅਗਵਾਈ ਹੇਠ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਫ਼ਾਜ਼ਿਲਕਾ ਦੀਆਂ ਨੌਵੀਂ ਅਤੇ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਲਈ ਇਕ ਰੋਜ਼ਾ ਵਿੱਦਿਅਕ ਅਤੇ ਵਿਗਿਆਨਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਨੂੰ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿੱਦਿਅਕ ਦੌਰੇ ’ਤੇ ਲਿਜਾਇਆ ਗਿਆ। ਇਹ ਦੌਰਾ ਸਕੂਲ ਦੇ ਵਿਗਿਆਨ ਅਧਿਆਪਕਾ ਨਵਨੀਤ ਸੇਠੀ, ਅੰਕਿਤ ਗੁਪਤਾ, ਮੈਡਮ ਅਮਨਦੀਪ ਕੌਰ ਅਤੇ ਮੈਡਮ ਸੀਮਾ ਕਟਾਰੀਆ ਦੀ ਅਗਵਾਈ ਹੇਠ ਕਰਵਾਇਆ ਗਿਆ। ਦੌਰੇ ਦਾ ਮੁੱਖ ਮਕਸਦ ਵਿਦਿਆਰਥਣਾਂ ਵਿਚ ਵਿਗਿਆਨ ਪ੍ਰਤੀ ਰੁਚੀ ਪੈਦਾ ਕਰਨਾ, ਵਿਗਿਆਨਕ ਸੋਚ ਵਿਕਸਿਤ ਕਰਨਾ ਅਤੇ ਕਲਾਸਾਂ ਵਿਚ ਪੜ੍ਹਾਏ ਗਏ ਸਿਧਾਂਤਕ ਗਿਆਨ ਨੂੰ ਪ੍ਰਯੋਗਿਕ ਰੂਪ ਵਿਚ ਸਮਝਣ ਦਾ ਮੌਕਾ ਪ੍ਰਦਾਨ ਕਰਨਾ ਸੀ। ਸਾਇੰਸ ਸਿਟੀ ਵਿਖੇ ਵਿਦਿਆਰਥਣਾਂ ਨੇ ਵੱਖ-ਵੱਖ ਵਿਗਿਆਨ ਗੈਲਰੀਆਂ, 3-ਡੀ ਸ਼ੋਅ, ਸਪੇਸ ਗੈਲਰੀ, ਲੇਜ਼ਰ ਸ਼ੋਅ ਅਤੇ ਰੋਬੋਟਿਕਸ ਗੈਲਰੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਗਿਆਨ ਨਾਲ ਸਬੰਧਿਤ ਕਈ ਗਤੀਵਿਧੀਆਂ ਨੂੰ ਨੇੜਿਓਂ ਦੇਖਿਆ ਅਤੇ ਗੁੰਝਲਦਾਰ ਵਿਗਿਆਨਕ ਸਿਧਾਂਤਾਂ ਨੂੰ ਸੌਖੇ ਅਤੇ ਰੋਚਕ ਢੰਗ ਨਾਲ ਸਮਝਣ ਦਾ ਮੌਕਾ ਪ੍ਰਾਪਤ ਕੀਤਾ। ਪ੍ਰਿੰਸੀਪਲ ਸ੍ਰੀਮਤੀ ਸੁਤੰਤਰ ਪਾਠਕ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਨੂੰ ‘ਪੀ.ਐਮ ਸ੍ਰੀ’ ਯੋਜਨਾ ਤਹਿਤ ਆਧੁਨਿਕ ਸਹੂਲਤਾਂ ਅਤੇ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾ ਰਿਹਾ ਹੈ।
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ 4 ਤਗਮੇ ਜਿੱਤੇ ਸੁਹਾਨਾ ਨੇ... ਅਗਲੀ ਖ਼ਬਰ ਐੱਮ.ਬੀ.ਬੀ.ਐੱਸ ਦੀਆਂ ਫ਼ੀਸਾਂ ’ਚ ਕੀਤਾ ਵਾਧਾ ਵਾਪਸ ਲਏ ਜਾਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।