13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਇੰਪੀਰੀਅਲ ਸਕੂਲ ਦੇ ਖਿਡਾਰੀਆਂ ਨੇ ਸਕੇਟਿੰਗ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਅਬੋਹਰ , 12 ਅਗਸਤ (ਵਿਵੇਕ ਹੂੜੀਆ)-ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੂਈਆਂ ਸਰਵਰ ਦੇ ਖਿਡਾਰੀਆਂ ਨੇ ਸਕੇਟਿੰਗ ਅਤੇ ਕਿੱਕ ਬਾਕਸਿੰਗ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਬਲਾਕ ਪੱਧਰੀ ਅੰਡਰ-11 ਸਕੇਟਿੰਗ ਮੁਕਾਬਲਿਆਂ ’ਚ ਸਕੂਲ ਨੇ 6 ਸੋਨ ਤਗਮੇ ਜਿੱਤੇ।

ਅਜੀਤ ਡੈਸਕ 13-08-2026
ਅਬੋਹਰ , 12 ਅਗਸਤ (ਵਿਵੇਕ ਹੂੜੀਆ)-ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੂਈਆਂ ਸਰਵਰ ਦੇ ਖਿਡਾਰੀਆਂ ਨੇ ਸਕੇਟਿੰਗ ਅਤੇ ਕਿੱਕ ਬਾਕਸਿੰਗ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਬਲਾਕ ਪੱਧਰੀ ਅੰਡਰ-11 ਸਕੇਟਿੰਗ ਮੁਕਾਬਲਿਆਂ ’ਚ ਸਕੂਲ ਨੇ 6 ਸੋਨ ਤਗਮੇ ਜਿੱਤੇ। ਨਿਰਗੁਣ ਕੰਬੋਜ, ਮਨਵੀਰ ਬਰਾੜ ਅਤੇ ਪ੍ਰਣਵ ਨੇ ਵੱਖ-ਵੱਖ ਮੁਕਾਬਲਿਆਂ ’ਚ ਸੋਨ ਤਗਮੇ ਹਾਸਿਲ ਕੀਤੇ। ਇਸੇ ਤਰ੍ਹਾਂ 70ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ’ਚ ਸਕੂਲ ਦੇ ਖਿਡਾਰੀਆਂ ਨੇ 10 ਸੋਨ, 4 ਚਾਂਦੀ ਅਤੇ 6 ਕਾਂਸੀ ਸਮੇਤ ਕੁੱਲ 20 ਤਗਮੇ ਜਿੱਤੇ। ਸਕੂਲ ਪ੍ਰਿੰਸੀਪਲ ਰਵੀ ਕੁਮਾਰ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਇਸ ਸਫਲਤਾ ਦਾ ਸਿਹਰਾ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਕੋਚਾਂ ਦੀ ਅਗਵਾਈ ਨੂੰ ਦਿੱਤਾ। ਇਸ ਮੌਕੇ ਕੋਚ ਵਿਕਰਮ ਸਿੰਘ, ਮਨਦੀਪ ਸਿੰਘ ਸਰਾਂ ਅਤੇ ਅਨੰਦ ਬਿਸ਼ਨੋਈ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦਾ ਅਚਨਚੇਤ ਦੌਰਾ ਅਗਲੀ ਖ਼ਬਰ ਨਹਿਰੀ ਪਾਣੀ ਪ੍ਰਾਜੈਕਟ ਦੀ ਡਿੱਗੀ ਕੋਲੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਨਵੀਂ ਆਬਾਦੀ ਇਲਾਕੇ ਦੀਆਂ ਸੜਕਾਂ ਅਤੇ ਬਿਜਲੀ ਸਪਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।