ਮਾਤਾ ਗੁਜਰੀ ਪਬਲਿਕ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਬੰਨ੍ਹਿਆ ਰੰਗ
ਜਲਾਲਾਬਾਦ, 12 ਅਗਸਤ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਵਿਖੇ ਪੰਜਾਬੀ ਸਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸਜ ਕੇ ਪੰਜਾਬੀ ਸਭਿਆਚਾਰ ਦੀਆਂ ਮਨਮੋਹਕ ਝਲਕੀਆਂ ਪੇਸ਼ ਕੀਤੀਆਂ।
ਅਜੀਤ ਡੈਸਕ
13-08-2026