ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਨਿਖੇਧੀ
ਮੰਡੀ ਅਰਨੀਵਾਲਾ, 13 ਅਗਸਤ(ਨਿਸ਼ਾਨ ਸਿੰਘ ਮੋਹਲਾ)-ਸ਼੍ਰੋਮਣੀ ਅਕਾਲੀ ਦਲ ਸਰਕਲ ਜੰਡਵਾਲਾ ਭੀਮੇਸ਼ਾਹ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਸੰਧੂ ਢਿਪਾਂਵਾਲੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਚ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਕਾਇਰਤਾ ਭਰਪੂਰ ਦੱਸਿਆ । ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਉਹਨਾਂ ਉੱਤੇ ਦੂਜੀ ਵਾਰ ਹਮਲਾ ਹੋ ਗਿਆ ਹੈ ਅਤੇ ਪਰਮਾਤਮਾ ਦੀ ਕਿਰਪਾ ਹੈ ਕਿ ਉਹਨਾਂ ਦਾ ਬਚਾਅ ਹੋ ਗਿਆ।
ਅਜੀਤ ਡੈਸਕ
14-08-2026