ਧਾਰਮਿਕ ਆਸਥਾ ਵਾਲੇ ਸਥਾਨਾਂ ’ਤੇ ਹਮਲਾ ਕਰਨ ਦੀਆਂ ਸਾਜਿਸ਼ਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ-ਜੈਮਲਵਾਲਾ
ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਏ ਹਮਲੇ ਦੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂ, ਮੈਂਬਰ ਵਰਕਿੰਗ ਕਮੇਟੀ ਪੰਜਾਬ, ਉਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪਵਿੱਤਰ ਅਸਥਾਨਾਂ ’ਤੇ ਜਿੱਥੇ ਲੋਕ ਨਤਮਸਤਕ ਹੋਣ ਲਈ ਪੁੱਜਦੇ ਹਨ ਉੱਥੇ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਉਹ ਅਸਥਾਨ ਹੈ ਜੋ ਸੰਸਾਰ ਦੀ ਸਿੱਖ ਸੰਗਤ ਲਈ ਧਾਰਮਿਕ ਆਸਥਾ ਦਾ ਕੇਂਦਰ ਹੈ।
ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਏ ਹਮਲੇ ਦੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂ, ਮੈਂਬਰ ਵਰਕਿੰਗ ਕਮੇਟੀ ਪੰਜਾਬ, ਉਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪਵਿੱਤਰ ਅਸਥਾਨਾਂ ’ਤੇ ਜਿੱਥੇ ਲੋਕ ਨਤਮਸਤਕ ਹੋਣ ਲਈ ਪੁੱਜਦੇ ਹਨ ਉੱਥੇ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਉਹ ਅਸਥਾਨ ਹੈ ਜੋ ਸੰਸਾਰ ਦੀ ਸਿੱਖ ਸੰਗਤ ਲਈ ਧਾਰਮਿਕ ਆਸਥਾ ਦਾ ਕੇਂਦਰ ਹੈ। ਅਜਿਹੇ ਧਾਰਮਿਕ ਮਰਿਆਦਾ ਵਾਲੇ ਸਥਾਨਾਂ ’ਤੇ ਸ਼ਾਂਤੀ ਨੂੰ ਭੰਗ ਕਰਨ ਵਾਲੀ ਘਟਨਾ ਬਾਰੇ ਸਰਬੱਤ ਦਾ ਭਲਾ ਮੰਗਣ ਵਾਲੀ ਸੰਗਤ ਨੂੰ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਮੰਗ ਕੀਤੀ ਕਿ ਇਸ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਅੰਦਰ ਅਜਿਹੀ ਘਟਨਾ ਨਾ ਵਾਪਰੇ।