15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਰੇਡੀਐਂਟ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ

ਮੰਡੀ ਅਰਨੀਵਾਲਾ, 14 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਵਿਖੇ ਸੁਤੰਤਰਤਾ ਦਿਵਸ ਬੜੀ ਹੀ ਧੂਮਧਾਮ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਹੋਈ।

ਅਜੀਤ ਡੈਸਕ 15-08-2026
ਮੰਡੀ ਅਰਨੀਵਾਲਾ, 14 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਵਿਖੇ ਸੁਤੰਤਰਤਾ ਦਿਵਸ ਬੜੀ ਹੀ ਧੂਮਧਾਮ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਹੋਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ, ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਚੇਅਰਮੈਨ ਕਪਿਲ ਦਹੂਜਾ, ਸੈਕਟਰੀ ਰਮੇਸ਼ ਗੁੰਬਰ ਅਤੇ ਪ੍ਰਿੰਸੀਪਲ ਮੈਡਮ ਨੀਤੀ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਬੱਚਿਆਂ ਨੂੰ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਵਿਚ ਆਪਣਾ ਬਹੁਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਰਚਨਾਤਮਿਕ ਗਤੀਵਿਧੀਆਂ ਨਾਲ ਮਨਾਇਆ ਸੁਤੰਤਰਤਾ ਦਿਵਸ ਅਗਲੀ ਖ਼ਬਰ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਅੰਕਾ ਕਾਨੂੰਗੋ ਨੇ ਆਮ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।