15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਵਿਸ਼ਵ ਖ਼ੂਨਦਾਨ ਦਿਵਸ ਮੌਕੇ 50 ਤੋਂ ਵੱਧ ਵਾਰ ਖ਼ੂਨਦਾਨ ਕਰਨ ਵਾਲਿਆਂ ਦਾ ਸਨਮਾਨ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਵਿਸ਼ਵ ਖ਼ੂਨਦਾਨ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ 50 ਜਾਂ ਇਸ ਤੋਂ ਵੱਧ ਵਾਰ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਕਰਨ ਵਾਲੇ ਖ਼ੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 15-08-2026
ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਵਿਸ਼ਵ ਖ਼ੂਨਦਾਨ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ 50 ਜਾਂ ਇਸ ਤੋਂ ਵੱਧ ਵਾਰ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਕਰਨ ਵਾਲੇ ਖ਼ੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਡਾ.ਨੀਟੂ ਕੱਕੜ, ਡਾ. ਸਿਮਰਨਜੀਤ ਕੌਰ ਅਤੇ ਡਾ.ਪਾਰੁਲ ਨੇ ਖ਼ੂਨਦਾਨ ਨੂੰ ਮਹਾਨ ਸਮਾਜਿਕ ਸੇਵਾ ਦੱਸਦਿਆਂ ਲੋਕਾਂ ਨੂੰ ਨਿਯਮਿਤ ਖ਼ੂਨਦਾਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰੋਟਰੀ ਕਲੱਬ ਜਲਾਲਾਬਾਦ ਵੈਸਟ ਦੇ ਪ੍ਰਧਾਨ ਅਤੇ ਅਰੋੜਾ ਮਹਾਂ ਸਭਾ ਪੰਜਾਬ ਦੇ ਜਨਰਲ ਸਕੱਤਰ ਡਾ.ਗੁਰਪ੍ਰੀਤ ਸਿੰਘ ਬੱਬਰ ਨੂੰ ਵੀ ਸਨਮਾਨਿਤ ਕੀਤਾ ਗਿਆ। ਡਾ.ਬੱਬਰ ਹੁਣ ਤੱਕ 54 ਵਾਰ ਖ਼ੂਨਦਾਨ ਕਰ ਚੁੱਕੇ ਹਨ। ਉਨ੍ਹਾਂ ਜੀ.ਜੀ.ਐੱਸ.ਐਮ.ਸੀ.ਐੱਚ. ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਖ਼ੂਨਦਾਨ ਕਿਸੇ ਅਣਜਾਣ ਵਿਅਕਤੀ ਨੂੰ ਜੀਵਨ ਦੇਣ ਦੀ ਮਹਾਨ ਸੇਵਾ ਹੈ। ਇਸ ਮੌਕੇ ਅਰੋੜਾ ਮਹਾਂ ਸਭਾ ਜਲਾਲਾਬਾਦ ਦੇ ਵਾਇਸ ਪ੍ਰਧਾਨ ਮਲਕੀਤ ਸਿੰਘ ਧਮੀਜਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੈਪਸੀਕੋ ਵਲੋਂ ਸਮਝੌਤੇ ਦੀ ਉਲੰਘਣਾ ਖ਼ਿਲਾਫ਼ ਵਰਕਰਾਂ ਵਲੋਂ ਐੱਸ.ਡੀ.ਐੱਮ. ਦਫ਼ਤਰ ਅੱਗੇ ਨਾਅਰੇਬਾਜ਼ੀ ਅਗਲੀ ਖ਼ਬਰ ਭਾਗ ਸਿੰਘ ਖ਼ਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।