17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਫ਼ਾਜ਼ਿਲਕਾ ’ਚ ਮਨਾਇਆ ਆਜ਼ਾਦੀ ਦਿਵਸ ਤੇ ਕਾਮਰੇਡ ਵਧਾਵਾ ਰਾਮ ਦਾ 109ਵਾਂ ਜਨਮ ਦਿਹਾੜਾ

ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਕਾਮਰੇਡ ਵਧਾਵਾ ਰਾਮ ਯਾਦਗਾਰ ਕਮੇਟੀ ਵੱਲੋਂ ਸਥਾਨਕ ਪ੍ਰਤਾਪ ਬਾਗ਼ ਵਿਖੇ ਆਜ਼ਾਦੀ ਦਿਵਸ ਅਤੇ ਆਜ਼ਾਦ ਭਾਰਤ ਦੇ ਪਹਿਲੇ ਐਮ. ਐਲ.

ਅਜੀਤ ਡੈਸਕ 17-08-2026
ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਕਾਮਰੇਡ ਵਧਾਵਾ ਰਾਮ ਯਾਦਗਾਰ ਕਮੇਟੀ ਵੱਲੋਂ ਸਥਾਨਕ ਪ੍ਰਤਾਪ ਬਾਗ਼ ਵਿਖੇ ਆਜ਼ਾਦੀ ਦਿਵਸ ਅਤੇ ਆਜ਼ਾਦ ਭਾਰਤ ਦੇ ਪਹਿਲੇ ਐਮ.ਐਲ.ਏ. ਕਾਮਰੇਡ ਵਧਾਵਾ ਰਾਮ ਦੇ 109ਵੇਂ ਜਨਮ ਦਿਹਾੜੇ ਮੌਕੇ ਵਿਸ਼ਾਲ ਸੈਮੀਨਾਰ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਆਰ.ਐਮ.ਪੀ.ਆਈ. ਦੇ ਕੌਮੀ ਪ੍ਰਧਾਨ ਕਾਮਰੇਡ ਮੰਗਤ ਰਾਮ ਪਾਸਲਾ ਅਤੇ ਸੀ.ਪੀ.ਆਈ. ਦੇ ਸੂਬਾ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਅਤੇ ਕਾਮਰੇਡ ਵਧਾਵਾ ਰਾਮ ਦੇ ਬੁੱਤ ’ਤੇ ਹਾਰ ਪਹਿਨਾ ਕੇ ਕੀਤੀ। ਸਮਾਗਮ ਦੀ ਪ੍ਰਧਾਨਗੀ ਕਾਮਰੇਡ ਜੰਮੂ ਰਾਮ ਨੇ ਕੀਤੀ, ਜਦਕਿ ਸਟੇਜ ਸੰਚਾਲਨ ਕਾਮਰੇਡ ਸੁਬੇਗ ਝੰਗੜ ਭੈਣੀ ਅਤੇ ਬਖ਼ਤਾਵਰ ਸਿੰਘ ਘੜੂਮੀ ਨੇ ਕੀਤਾ। ਆਪਣੇ ਸੰਬੋਧਨ ਵਿਚ ਕਾਮਰੇਡ ਪਾਸਲਾ ਅਤੇ ਧਾਲੀਵਾਲ ਨੇ ਦੇਸ਼ ਵਿਚ ਵਧ ਰਹੀ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟਾਉਂਦਿਆਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਮੰਗ ਕੀਤੀ। ਇਸ ਮੌਕੇ ਇਨਕਲਾਬੀ ਗਾਇਕ ਜਗਸੀਰ ਜੀਦਾ ਦੀ ਪਾਰਟੀ ਨੇ ਗੀਤਾਂ ਰਾਹੀਂ ਰੰਗ ਬੰਨਿ੍ਹਆ। ਸਮਾਗਮ ਵਿਚ ਸੀ.ਪੀ.ਆਈ. ਜ਼ਿਲ੍ਹਾ ਸਕੱਤਰ ਸੁਰਿੰਦਰ ਢੰਡੀਆਂ, ਹੰਸ ਰਾਜ ਗੋਲਡਨ, ਐਡਵੋਕੇਟ ਪਰਮਜੀਤ ਢਾਬਾਂ, ਰਾਜਵਿੰਦਰ ਨਿਓਲਾ, ਸੰਦੀਪ ਯੋਧਾ, ਕਾਮਰੇਡ ਵਧਾਵਾ ਰਾਮ ਦੇ ਸਪੁੱਤਰ ਸ਼ਕਤੀ ਸਿੰਘ ਅਤੇ ਮੱਲ ਸਿੰਘ ਅਤੇ ਖ਼ਜ਼ਾਨਚੀ ਸੁਰਿੰਦਰ ਗੰਜੂ ਹਸਤਾ ਕਲਾ ਸਮੇਤ ਵੱਖ-ਵੱਖ ਮਜ਼ਦੂਰ ਯੂਨੀਅਨਾਂ ਦੇ ਆਗੂ ਤੇ ਵੱਡੀ ਗਿਣਤੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ 8 ਡਿਪਟੀ ਕਮਿਸ਼ਨਰ ਅਮਰਪ੍ਰ... ਅਗਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ ਜਾਖੜ ਟਰੱਸਟ ਅਬੋਹਰ ਮੈਰਾਥਨ ਟੀਮ ਵਲੋਂ ਸ਼ਾਨਦਾਰ ਤਿਰੰਗਾ ਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।