17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਕਿਰਤੀ ਕਿਸਾਨ ਯੂਨੀਅਨ ਦਾ ਫ਼ਾਜ਼ਿਲਕਾ ਜ਼ਿਲ੍ਹਾ ਇਜਲਾਸ ਸਫਲਤਾਪੂਰਵਕ ਸੰਪੰਨ- ਡਾ.ਸੁਖਚੈਨ ਸਿੰਘ ਮੁੜ ਜ਼ਿਲ੍ਹਾ ਪ੍ਰਧਾਨ ਚੁਣੇ

ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਦਾ ਫ਼ਾਜ਼ਿਲਕਾ ਜ਼ਿਲ੍ਹਾ ਇਜਲਾਸ ਸਫਲਤਾਪੂਰਵਕ ਸੰਪੰਨ ਹੋਇਆ। ਇਜਲਾਸ ਦੀ ਸ਼ੁਰੂਆਤ ਝੰਡਾ ਚੜ੍ਹਾਉਣ ਦੀ ਰਸਮ ਅਤੇ ਕਿਸਾਨ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ।

ਅਜੀਤ ਡੈਸਕ 17-08-2026
ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਦਾ ਫ਼ਾਜ਼ਿਲਕਾ ਜ਼ਿਲ੍ਹਾ ਇਜਲਾਸ ਸਫਲਤਾਪੂਰਵਕ ਸੰਪੰਨ ਹੋਇਆ। ਇਜਲਾਸ ਦੀ ਸ਼ੁਰੂਆਤ ਝੰਡਾ ਚੜ੍ਹਾਉਣ ਦੀ ਰਸਮ ਅਤੇ ਕਿਸਾਨ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਇਸ ਤੋਂ ਬਾਅਦ ਡਾ.ਸੁਖਚੈਨ ਸਿੰਘ ਵਲੋਂ ਪੇਸ਼ ਕੀਤੀ ਗਈ ਜ਼ਿਲ੍ਹੇ ਦੀ ਕਾਰਗੁਜ਼ਾਰੀ ਰਿਪੋਰਟ ਨੂੰ ਡੈਲੀਗੇਟਾਂ ਦੀ ਭਰਵੀਂ ਚਰਚਾ ਤੋਂ ਬਾਅਦ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਜਲਾਸ ਦੌਰਾਨ ਆਗੂਆਂ ਨੇ ਪੰਜਾਬ ਦੇ ਪਾਣੀਆਂ ਦੇ ਗੰਭੀਰ ਸੰਕਟ, ਖੇਤੀਬਾੜੀ ਦੀਆਂ ਸਮੱਸਿਆਵਾਂ, ਕਰਜ਼ੇ, ਖੁਦਕੁਸ਼ੀਆਂ ਅਤੇ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਿਆਂ ਦੇ ਕਿਸਾਨੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ’ ਤੇ ਗੰਭੀਰ ਚਰਚਾ ਕੀਤੀ। ਆਗੂਆਂ ਮੰਗ ਕੀਤੀ ਕਿ ਸਰਕਾਰੀ ਨੀਤੀਆਂ ਕਾਰਪੋਰੇਟ ਘਰਾਨਿਆਂ ਦੀ ਬਜਾਏ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖ ਕੇ ਬਣਾਈਆਂ ਜਾਣ। ਇਸ ਮੌਕੇ ਸਤੰਬਰ ਮਹੀਨੇ ਤੋਂ ਚੰਡੀਗੜ੍ਹ ’ਚ ਸੰਯੁਕਤ ਕਿਸਾਨ ਮੋਰਚੇ ਵਲੋਂ ਲਗਾਏ ਜਾਣ ਵਾਲੇ ਪੱਕੇ ਮੋਰਚੇ ਲਈ ਜ਼ਿਲ੍ਹਾ ਪੱਧਰ ’ਤੇ ਲਾਮਬੰਦੀ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ। ਇਸ ਇਜਲਾਸ ’ਚ ਜਥੇਬੰਦੀ ਦੀ 7 ਮੈਂਬਰੀ ਜ਼ਿਲ੍ਹਾ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਨਵੀਂ ਚੁਣੀ ਗਈ ਟੀਮ ਵਿਚ ਡਾ.ਸੁਖਚੈਨ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ਰਮੇਸ਼ ਕੁੰਡਲ ਨੂੰ ਮੀਤ ਪ੍ਰਧਾਨ, ਮਨਦੀਪ ਚੱਕ ਸੈਦੋ ਕੇ ਨੂੰ ਜ਼ਿਲ੍ਹਾ ਸਕੱਤਰ, ਮੈਡਮ ਰਾਜ ਕੌਰ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਹਰਮੀਤ ਸਿੰਘ ਝੁੱਗੀਆਂ ਨੰਦ ਸਿੰਘ ਵਾਲਾ, ਡਾ. ਗੁਰਪ੍ਰੀਤ ਸਵਾਹ ਵਾਲੀ, ਅਤੇ ਜਸਕਰਨ ਪੱਕਾ ਕਾਲੇ ਵਾਲਾ ਨੂੰ ਕਮੇਟੀ ਮੈਂਬਰ ਬਣਾਇਆ ਗਿਆ। ਇਸ ਸਮਾਗਮ ਵਿਚ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਆਬਜ਼ਰਵਰ ਵਜੋਂ ਸ਼ਾਮਲ ਹੋਏ, ਜਦੋਂਕਿ ਮਨਦੀਪ ਚੱਕ ਸੈਦੋ ਕੇ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਧੀਰਜ ਫ਼ਾਜ਼ਿਲਕਾ, ਮਹਿੰਦਰ ਕੌੜਿਆਂ ਵਾਲੀ ਅਤੇ ਰਾਜਨ ਮੁਹਾਰ ਸੋਨਾ ਨੇ ਵੀ ਭਰਾਤਰੀ ਸੰਦੇਸ਼ ਸਾਂਝੇ ਕੀਤੇ। ਨਵੀਂ ਟੀਮ ਨੇ ਜਥੇਬੰਦੀ ਨੂੰ ਪਿੰਡ ਪੱਧਰ ’ਤੇ ਮਜ਼ਬੂਤ ਕਰਨ ਅਤੇ ਕਿਸਾਨੀ ਸੰਘਰਸ਼ਾਂ ਨੂੰ ਤੇਜ਼ ਕਰਨ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੇ 147ਵੇਂ ਪ੍ਰਕਾਸ਼ ਪੁਰਬ ’ਤੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਸਰਪੰਚ ਭਜਨ ਲਾਲ ਬੱਲੂਆਣਾ ਦੀ ਅਗਵਾਈ ਹੇਠ ਮਨਾਇਆ 80ਵਾਂ ਸਵਤੰਤਰਤਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।