ਖੂਈਆਂ ਸਰਵਰ ਦੇ ਖੇਡ ਮੈਦਾਨ ਦੀ ਬਦਹਾਲੀ, ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ-ਸੰਦੀਪ ਜਾਖੜ
ਕਿਹਾ, ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਅਬੋਹਰ, 17 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਉਪ ਮੰਡਲ ਦੇ ਪਿੰਡ ਖੂਈਆਂ ਸਰਵਰ ਦੇ ਖੇਡ ਮੈਦਾਨ ਦੀ ਬਦਹਾਲ ਹਾਲਤ ਦਾ ਜਾਇਜ਼ਾ ਲੈਣ ਪੁੱਜੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਪੰਜਾਬ ਸਰਕਾਰ ’ਤੇ ਵਿਕਾਸ ਕਾਰਜਾਂ ਵਿਚ ਲਾਪਰਵਾਹੀ ਵਰਤਣ ਅਤੇ ਅਬੋਹਰ ਹਲਕੇ ਨਾਲ ਕਥਿਤ ਤੌਰ ’ਤੇ ਭੇਦਭਾਵ ਕਰਨ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਨੇ ਖੇਡ ਮੈਦਾਨ ਦਾ ਦੌਰਾ ਕਰਕੇ ਮੌਕੇ ਦੀ ਸਥਿਤੀ ਦੇਖੀ ਅਤੇ ਸਥਾਨਕ ਨੌਜਵਾਨਾਂ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਅ
ਅਬੋਹਰ ਉਪ ਮੰਡਲ ਦੇ ਪਿੰਡ ਖੂਈਆਂ ਸਰਵਰ ਦੇ ਖੇਡ ਮੈਦਾਨ ਦੇ ਹਲਾਤਾਂ ਦਾ ਪਿੰਡ ਦੇ ਨੌਜਵਾਨਾਂ ਨਾਲ ਜਾਇਜ਼ਾ ਲਂੈਦੇ ਵਿਧਾਇਕ ਸੰਦੀਪ ਜਾਖੜ। ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ
18-08-2026
ਅਬੋਹਰ, 17 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਉਪ ਮੰਡਲ ਦੇ ਪਿੰਡ ਖੂਈਆਂ ਸਰਵਰ ਦੇ ਖੇਡ ਮੈਦਾਨ ਦੀ ਬਦਹਾਲ ਹਾਲਤ ਦਾ ਜਾਇਜ਼ਾ ਲੈਣ ਪੁੱਜੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਪੰਜਾਬ ਸਰਕਾਰ ’ਤੇ ਵਿਕਾਸ ਕਾਰਜਾਂ ਵਿਚ ਲਾਪਰਵਾਹੀ ਵਰਤਣ ਅਤੇ ਅਬੋਹਰ ਹਲਕੇ ਨਾਲ ਕਥਿਤ ਤੌਰ ’ਤੇ ਭੇਦਭਾਵ ਕਰਨ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਨੇ ਖੇਡ ਮੈਦਾਨ ਦਾ ਦੌਰਾ ਕਰਕੇ ਮੌਕੇ ਦੀ ਸਥਿਤੀ ਦੇਖੀ ਅਤੇ ਸਥਾਨਕ ਨੌਜਵਾਨਾਂ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਵਿਧਾਇਕ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਖੂਈਆਂ ਸਰਵਰ ਦਾ ਖੇਡ ਮੈਦਾਨ ਇਨ੍ਹਾਂ ਦਾਅਵਿਆਂ ਦੀ ਜ਼ਮੀਨੀ ਹਕੀਕਤ ਬਿਆਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਦਾਨ ਦੇ ਵਿਕਾਸ ਦੇ ਨਾਂ ’ਤੇ ਕਈ ਥਾਵਾਂ ’ਤੇ ਸਿਰਫ਼ ਨੀਂਹ ਪੱਥਰ ਹੀ ਨਜ਼ਰ ਆ ਰਹੇ ਹਨ, ਜਦ ਕਿ ਕਈ ਥਾਵਾਂ ’ਤੇ ਕੰਮ ਸ਼ੁਰੂ ਤੱਕ ਨਹੀਂ ਹੋਇਆ। ਜਿੱਥੇ ਕੁੱਝ ਕੰਮ ਹੋਇਆ ਹੈ, ਉੱਥੇ ਵੀ ਉਸ ਦੀ ਗੁਣਵੱਤਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਸਿਰਫ਼ ਇੱਟਾਂ-ਪੱਥਰਾਂ ਦਾ ਢਾਂਚਾ ਨਹੀਂ, ਸਗੋਂ ਪਿੰਡ ਦੇ ਨੌਜਵਾਨਾਂ ਦੇ ਭਵਿੱਖ ਨਾਲ ਜੁੜਿਆ ਹੋਇਆ ਸਥਾਨ ਹੈ। ਵੱਡੀ ਗਿਣਤੀ ਵਿਚ ਨੌਜਵਾਨ ਪੰਜਾਬ ਪੁਲਿਸ ਸਮੇਤ ਹੋਰ ਸਰਕਾਰੀ ਸੇਵਾਵਾਂ ਦੀ ਤਿਆਰੀ ਕਰ ਰਹੇ ਹਨ ਅਤੇ ਸਰੀਰਕ ਅਭਿਆਸ ਲਈ ਉਨ੍ਹਾਂ ਨੂੰ ਢੁਕਵੇਂ ਮੈਦਾਨ ਦੀ ਲੋੜ ਹੈ ਪਰ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਨੌਜਵਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ, ਪਰ ਖੂਈਆਂ ਸਰਵਰ ਵਿਚ ਸਥਿਤੀ ਇਸ ਦੇ ਉਲਟ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਕਾਸ ਦੇ ਮਾਮਲੇ ਵਿਚ ਅਬੋਹਰ ਹਲਕੇ ਨਾਲ ਸੁਤੇਲਾ ਸਲੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦੀਆਂ ਸਹੂਲਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਜਾਖੜ ਨੇ ਕਿਹਾ ਕਿ ਖੇਡ ਮੈਦਾਨ ਦੇ ਵਿਕਾਸ ਲਈ ਮਨਜ਼ੂਰ ਹੋਈ ਰਾਸ਼ੀ ਕਿੱਥੇ ਖ਼ਰਚ ਹੋਈ, ਕਿੰਨਾ ਕੰਮ ਕੀਤਾ ਗਿਆ ਅਤੇ ਕੰਮ ਦੀ ਗੁਣਵੱਤਾ ਕਿਸ ਪੱਧਰ ਦੀ ਹੈ-ਇਨ੍ਹਾਂ ਸਾਰੇ ਪਹਿਲੂਆਂ ਦੀ ਜਾਂਚ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਨਤਾ ਦੇ ਪੈਸੇ ਦਾ ਇਕ-ਇਕ ਰੁਪਇਆ ਵਿਕਾਸ ਕਾਰਜਾਂ ’ਤੇ ਖ਼ਰਚ ਹੋਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਉਂਦੀਆਂ ਹਨ ਤਾਂ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਿਰਫ਼ ਨੀਂਹ ਪੱਥਰ ਲਗਾਉਣ ਨਾਲ ਵਿਕਾਸ ਨਹੀਂ ਹੁੰਦਾ। ਸਰਕਾਰ ਨੂੰ ਧਰਾਤਲ ’ਤੇ ਦਿਖਾਈ ਦੇਣ ਵਾਲਾ, ਟਿਕਾਊ ਅਤੇ ਮਿਆਰੀ ਕੰਮ ਕਰਵਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਖੂਈਆਂ ਸਰਵਰ ਦੇ ਖੇਡ ਮੈਦਾਨ ਦੀ ਸਮੱਸਿਆ ਨੂੰ ਢੁਕਵੇਂ ਮੰਚ ’ਤੇ ਮਜ਼ਬੂਤੀ ਨਾਲ ਉਠਾਇਆ ਜਾਵੇਗਾ।