ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ
ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ, 17 ਅਗਸਤ(ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸ.
ਫ਼ਾਜ਼ਿਲਕਾ, 17 ਅਗਸਤ(ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸ.ਥ. ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਚੌਂਕੀ ਘੁਬਾਇਆ ਏਰੀਆ ਵਿਚ ਸੀ ਤਾਂ ਐਫ.ਐਫ. ਰੋਡ ਤੋਂ ਲੱਖਾ ਕੇ ਮੁਸਾਹਿਬ ਨੂੰ ਮੁੜੇ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਿਆ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਨਿੱਕਾ ਪੁੱਤਰ ਧਰਮ ਸਿੰਘ ਵਾਸੀ ਭੰਬਾ ਵੱਟੂ ਵਜੋਂ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਚ.ਸੀ. ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਦਾਣਾ ਮੰਡੀ ਜਲਾਲਾਬਾਦ ਦੇ ਸ਼ੈੱਡ ਤੋਂ ਲੱਲਾ ਬਸਤੀ ਦੀ ਬੈਕ ਸਾਈਡ ਖ਼ਾਲੀ ਪਏ ਫੜ੍ਹ ਕੋਲ ਪੁੱਜੀ ਤਾਂ ਉੱਥੇ ਇਕ ਵਿਅਕਤੀ ਹੈਰੋਇਨ ਦਾ ਨਸ਼ਾ ਕਰਦਾ ਹੋਇਆ ਦਿਖਾਈ ਦਿੱਤਾ। ਪੁਲਿਸ ਨੇ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਉਸ ਕੋਲੋਂ ਇਕ ਸਿਲਵਰ ਪੰਨੀ, ਇੱਕ ਲਾਈਟਰ ਅਤੇ 20 ਰੁਪਏ ਦਾ ਨੋਟ ਬਰਾਮਦ ਕੀਤਾ। ਕਾਬੂ ਕੀਤੇ ਵਿਅਕਤੀ ਦੀ ਪਛਾਣ ਜੱਜ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਕੰਨਲ਼ਾ ਵਾਲੇ ਝੁੱਗੇ ਜਲਾਲਾਬਾਦ ਵਜੋਂ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 2 ਕਾਬੂ ਫ਼ਾਜ਼ਿਲਕਾ-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸ.ਥ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ 2 ਵਿਅਕਤੀ ਹੱਥਾਂ ਵਿਚ ਹੱਥ ਪਾਏ ਪੈਦਲ ਆਉਂਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਗਏ ਅਤੇ ਆਪਣੇ ਹੱਥ ਵਿਚ ਫੜਿਆ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਦੂਸਰੀ ਸਾਈਡ ਸੁੱਟ ਦਿੱਤਾ ਅਤੇ ਖਿਸਕਣ ਲੱਗੇ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਕਾਲਾ ਸਿੰਘ ਅਤੇ ਜਸਵੰਤ ਸਿੰਘ ਉਰਫ਼ ਗੁਲੂ ਪੁੱਤਰ ਚੰਨ ਸਿੰਘ ਵਾਸੀਅਨ ਚੱਕ ਬਲੋਚਾ ਉਰਫ਼ ਮਹਾਲਮ ਵਜੋਂ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਔਰਤ ਕਾਬੂ ਫ਼ਾਜ਼ਿਲਕਾ- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸ.ਥ. ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਕਾਠਗੜ੍ਹ ਦੀ ਤਰਫ਼ੋਂ ਜਾ ਰਹੀ ਸੀ ਤਾਂ ਇਕ ਔਰਤ ਆਉਂਦੀ ਦਿਖਾਈ ਦਿੱਤੀ, ਜੋ ਪੁਲਿਸ ਦੀ ਗੱਡੀ ਨੂੰ ਦੇਖ ਕੇ ਘਬਰਾ ਕੇ ਇਕਦਮ ਪਿੱਛੇ ਵੱਲ ਨੂੰ ਮੁੜਨ ਲੱਗੀ। ਪੁਲਿਸ ਪਾਰਟੀ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਉਸ ਵਲੋਂ ਫੜੇ ਮੋਮੀ ਲਿਫ਼ਾਫ਼ੇ ਦੀ ਚੈਕਿੰਗ ਕੀਤੀ ਤਾਂ ਉਸ ਕੋਲੋਂ 255 ਗਰਾਮ ਹੈਰੋਇਨ, 1 ਇਲੈੱਕਟ੍ਰਾਨਿਕ ਕੰਪਿਊਟਰ ਕੰਡਾ, 37000 ਰੁਪਏ ਭਾਰਤੀ ਕਰੰਸੀ ਨੋਟ, 4 ਟੱਚ ਸਕਰੀਨ ਮੋਬਾਈਲ ਫ਼ੋਨ ਅਤੇ 4 ਹੋਰ ਮੋਬਾਈਲ ਫ਼ੋਨ ਬਰਾਮਦ ਹੋਏ। ਕਾਬੂ ਕੀਤੀ ਗਈ ਔਰਤ ਦੀ ਪਛਾਣ ਮਹਿੰਦਰ ਕੌਰ ਪਤਨੀ ਰੂਲੀਆ ਸਿੰਘ ਵਾਸੀ ਕਾਠਗੜ੍ਹ ਵਜੋਂ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਫਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸ.ਥ. ਸੁਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਲਿੰਕ ਰੋਡ ਪੈਚਾਂ ਵਾਲੀ ਕੋਲ ਪੁੱਜੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਪੁਲਿਸ ਪਾਰਟੀ ਵਲੋਂ ਉਸ ਨੂੰ ਕਾਬੂ ਕਰਕੇ ਤਲਾਸ਼ੀ ਲੈਣ ’ਤੇ ਉਸ ਕੋਲੋਂ 10 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਜੀਤਾ ਸਿੰਘ ਉਰਫ਼ ਜੀਤਾ ਪੈਚਰਾਂ ਵਾਲਾ ਪੁੱਤਰ ਬੰਤਾ ਸਿੰਘ ਵਾਸੀ ਨੂਰ ਸ਼ਾਹ ਵਜੋਂ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਫਾਜ਼ਿਲਕਾ-ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਕਮਾਲ ਵਾਲਾ ਦੇ ਨੇੜੇ ਸੀ ਤਾਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜਿਸ ਦੇ ਸੱਜੇ ਹੱਥ ਵਿਚ ਪਾਰਦਰਸ਼ੀ ਲਿਫ਼ਾਫ਼ਾ ਫੜਿਆ ਹੋਇਆ ਸੀ। ਪੁਲਿਸ ਪਾਰਟੀ ਵਲੋਂ ਚੈੱਕ ਕਰਨ ’ਤੇ ਉਸ ਕੋਲੋਂ 30 ਨਸ਼ੀਲੀਆਂ ਗੋਲੀਆਂ ਐਲਪਰਾਜੋਲਮ ਬਰਾਮਦ ਹੋਈਆਂ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਖਚੈਨ ਸਿੰਘ ਉਰਫ਼ ਚੈਨੀ ਪੁੱਤਰ ਗੁਰਸਾਹਿਬ ਸਿੰਘ ਵਾਸੀ ਪਿੰਡ ਕਮਾਲ ਵਾਲਾ ਵਜੋਂ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।