ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਪੰਜਾਬ ਪੁਲਿਸ ਦੇ ਫਿਜ਼ੀਕਲ ਅਤੇ ਏਅਰ ਫੋਰਸ ਦੇ ਲਿਖਤੀ ਪੇਪਰ ਦੀ ਤਿਆਰੀ ਸ਼ੁਰੂ
ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪਤੀ ਅਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਾਦਲ-ਬਠਿੰਡਾ ਰੋਡ) ਵਲੋਂ ਫ਼ਾਜ਼ਿਲਕਾ, ਬਠਿੰਡਾ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੰਜਾਬ ਪੁਲਿਸ ਅਤੇ ਏਅਰ ਫੋਰਸ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਮੁਫ਼ਤ ਪੂਰਵ ਸਿਖਲਾਈ ਕੈਂਪ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਕਾਲਝਰਾਣੀ ਦੇ ਸਿਖਲਾਈ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਕੈਂਪ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਯੋਗ ਬਣਾਉਣ ਲਈ ਲਗਾਇਆ ਜਾ ਰਿਹਾ ਹੈ।
ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪਤੀ ਅਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਾਦਲ-ਬਠਿੰਡਾ ਰੋਡ) ਵਲੋਂ ਫ਼ਾਜ਼ਿਲਕਾ, ਬਠਿੰਡਾ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੰਜਾਬ ਪੁਲਿਸ ਅਤੇ ਏਅਰ ਫੋਰਸ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਮੁਫ਼ਤ ਪੂਰਵ ਸਿਖਲਾਈ ਕੈਂਪ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਕਾਲਝਰਾਣੀ ਦੇ ਸਿਖਲਾਈ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਕੈਂਪ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਯੋਗ ਬਣਾਉਣ ਲਈ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਨੇ ਪੰਜਾਬ ਪੁਲਿਸ ਦਾ ਲਿਖਤੀ ਇਮਤਿਹਾਨ ਦੇ ਦਿੱਤਾ ਹੈ, ਉਹ ਫਿਜ਼ੀਕਲ ਟਰਾਇਲ ਦੀ ਤਿਆਰੀ ਲਈ ਕੈਂਪ ਵਿਚ ਆ ਸਕਦੇ ਹਨ। ਇਸ ਤੋਂ ਇਲਾਵਾ ਏਅਰ ਫੋਰਸ ਵਿਚ ਟੈਕਨੀਕਲ ਅਤੇ ਨਾਨ-ਟੈਕਨੀਕਲ ਅਸਾਮੀਆਂ ਵਾਸਤੇ ਅਪਲਾਈ ਕਰਨ ਵਾਲੇ ਨੌਜਵਾਨ ਵੀ ਲਿਖਤੀ ਪੇਪਰ ਦੀ ਤਿਆਰੀ ਲਈ ਕੈਂਪ ’ਚ ਸ਼ਾਮਿਲ ਹੋ ਸਕਦੇ ਹਨ। ਫਿਜ਼ੀਕਲ ਟੈਸਟ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਤਜਰਬੇਕਾਰ ਸਟਾਫ਼ ਵਲੋਂ ਕਰਵਾਈ ਜਾਵੇਗੀ। ਕੈਪਟਨ ਲਖਵਿੰਦਰ ਸਿੰਘ ਨੇ ਉਕਤ ਜ਼ਿਲ੍ਹਿਆਂ ਦੇ ਚਾਹਵਾਨ ਯੁਵਕਾਂ ਨੂੰ ਅਪੀਲ ਕੀਤੀ ਕਿ ਇਸ਼ਤਿਹਾਰ ਦੀਆਂ ਸ਼ਰਤਾਂ ਪੂਰੀਆਂ ਕਰਦੇ ਨੌਜਵਾਨ ਜਲਦ ਤੋਂ ਜਲਦ ਕੈਂਪ ਵਿਖੇ ਰਿਪੋਰਟ ਕਰਨ। ਚਾਹਵਾਨ ਨੌਜਵਾਨ 20 ਅਗਸਤ 2026 ਤੋਂ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਨਿੱਜੀ ਤੌਰ ’ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ (ਜ਼ਿਲ੍ਹਾ ਬਠਿੰਡਾ) ਵਿਖੇ ਪਹੁੰਚ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਰਜਿਸਟਰੇਸ਼ਨ ਲਈ 10ਵੀਂ ਤੇ 12ਵੀਂ ਜਮਾਤ ਦੇ ਸਰਟੀਫਿਕੇਟਾਂ ਦੀ ਫੋਟੋਕਾਪੀ, ਆਨ-ਲਾਈਨ ਅਪਲਾਈ ਕੀਤੇ ਫਾਰਮ ਤੇ ਐਡਮਿਟ ਕਾਰਡ ਦੀ ਫੋਟੋਕਾਪੀ, ਆਧਾਰ ਕਾਰਡ, ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਦੀ ਫੋਟੋਕਾਪੀ ਅਤੇ 2 ਤਾਜ਼ਾ ਪਾਸਪੋਰਟ ਸਾਈਜ਼ ਫ਼ੋਟੋਆਂ ਨਾਲ ਲਿਆਉਣਾ ਲਾਜ਼ਮੀ ਹੈ। ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ।