ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਨੇ ਸਰਕਲ ਕਬੱਡੀ ’ਚ ਜਿੱਤਿਆ ਕਾਂਸੇ ਦਾ ਤਗਮਾ
ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਨੇ ਇਕ ਵਾਰ ਫਿਰ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ੋਨਲ ਪੱਧਰੀ ਕਬੱਡੀ ਸਰਕਲ ਮੁਕਾਬਲੇ ਵਿਚ ਸਕੂਲ ਦੀ ਅੰਡਰ-17 ਲੜਕਿਆਂ ਦੀ ਟੀਮ ਨੇ ਵਧੀਆ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ।
ਜ਼ੋਨਲ ਪੱਧਰੀ ਸਰਕਲ ਕਬੱਡੀ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਗਾਡਵਿਨ ਪਬਲਿਕ ਸਕੂਲ ਘੱਲੂ ਦੀ ਅੰਡਰ-17 ਟੀਮ ਸਕੂਲ ਸਟਾਫ਼ ਨਾਲ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ। ਅਜੀਤ ਤਸਵੀਰ
20-08-2026