20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪਰਸ੍ਵਾਰਥ ਸਭਾ ਦੇ ਮੁਫ਼ਤ ਮੈਡੀਕਲ ਕੈਂਪ ’ਚ 62 ਮਰੀਜ਼ਾਂ ਦੀ ਸਿਹਤ ਜਾਂਚ

ਜਲਾਲਾਬਾਦ, 19 ਅਗਸਤ (ਜਤਿੰਦਰ ਪਾਲ ਸਿੰਘ)-ਪਰਸ੍ਵਾਰਥ ਸਭਾ ਵਲੋਂ ਸਥਾਨਕ ਗਾਂਧੀ ਨਗਰ ਵਿਖੇ ਕਾਫ਼ੀ ਲੰਮੇ ਸਮੇਂ ਤੋਂ ਲੋਕਾਂ ਦੀ ਸੇਵਾ ਲਈ ਚਲਾਈ ਜਾ ਰਹੀ ਡਿਸਪੈਂਸਰੀ ਵਿਖੇ ਹਫ਼ਤਾਵਾਰੀ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦੌਰਾਨ ਇਲਾਕੇ ਦੇ 62 ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ। ਕੈਂਪ ਦੌਰਾਨ ਡਾ .

ਅਜੀਤ ਡੈਸਕ 20-08-2026
ਜਲਾਲਾਬਾਦ, 19 ਅਗਸਤ (ਜਤਿੰਦਰ ਪਾਲ ਸਿੰਘ)-ਪਰਸ੍ਵਾਰਥ ਸਭਾ ਵਲੋਂ ਸਥਾਨਕ ਗਾਂਧੀ ਨਗਰ ਵਿਖੇ ਕਾਫ਼ੀ ਲੰਮੇ ਸਮੇਂ ਤੋਂ ਲੋਕਾਂ ਦੀ ਸੇਵਾ ਲਈ ਚਲਾਈ ਜਾ ਰਹੀ ਡਿਸਪੈਂਸਰੀ ਵਿਖੇ ਹਫ਼ਤਾਵਾਰੀ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦੌਰਾਨ ਇਲਾਕੇ ਦੇ 62 ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ। ਕੈਂਪ ਦੌਰਾਨ ਡਾ . ਓਮ ਪ੍ਰਕਾਸ਼ ਨੇ ਮਰੀਜ਼ਾਂ ਦੀ ਜਾਂਚ ਕਰਦਿਆਂ ਉਨ੍ਹਾਂ ਨੂੰ ਸਿਹਤ ਸਬੰਧੀ ਜ਼ਰੂਰੀ ਜਾਣਕਾਰੀ ਦਿੱਤੀ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਕੈਂਪ ਵਿਚ ਇਲਾਕਾ ਵਾਸੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਲਿਆ। ਇਸ ਮੌਕੇ ਸੁਰੇਸ਼ ਚੌਹਾਨ, ਵਿਜੇ ਬਾਘਲਾ, ਗੁਰਚਰਨ ਕਮੀਰੀਆ, ਰਮੇਸ਼ ਰਾਠੀ, ਮੈਡਮ ਰਮਨ ਅਤੇ ਮਾਣਿਕ ਚੌਹਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਸਭਾ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਰਗਰਮ ਭੂਮਿਕਾ ਨਿਭਾਈ। ਸਭਾ ਦੇ ਮੈਂਬਰਾਂ ਨੇ ਕਿਹਾ ਕਿ ਭਵਿੱਖ ਵਿਚ ਵੀ ਜਨਹਿਤ ਨਾਲ ਜੁੜੇ ਕੰਮ ਲਗਾਤਾਰ ਜਾਰੀ ਰੱਖੇ ਜਾਣਗੇ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਚਾਰ ਵੈਨ ਪੁੱਜੀ ਫ਼ਾਜ਼ਿਲਕਾ ਦੇ ਪਿੰਡਾਂ ’ਚ ਅਗਲੀ ਖ਼ਬਰ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਨੇ ਦਿੱਤਾ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।