21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਭਾਜਪਾ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸੰਗਠਨਾਤਮਕ ਬੈਠਕਾਂ ਦੀ ਸ਼ੁਰੂਆਤ

ਫ਼ਾਜ਼ਿਲਕਾ, 20 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਅਗਵਾਈ ਹੇਠ ਆਗਾਮੀ 2027 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਗਠਨਾਤਮਕ ਬੈਠਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਫ਼ਾਜ਼ਿਲਕਾ ਦੀ ਬੈਠਕ ਸਥਾਨਕ ਅਗਰਵਾਲ ਆਸ਼ਰਮ ਵਿਖੇ ਕੀਤੀ ਗਈ, ਜਿਸ ਦੀ ਜਾਣਕਾਰੀ ਜ਼ਿਲ੍ਹਾ ਮਹਾਮੰਤਰੀ ਅਸ਼ਵਨੀ ਫੁਟੇਲਾ ਨੇ ਦਿੱਤੀ।

ਅਜੀਤ ਡੈਸਕ 21-08-2026
ਫ਼ਾਜ਼ਿਲਕਾ, 20 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਅਗਵਾਈ ਹੇਠ ਆਗਾਮੀ 2027 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਗਠਨਾਤਮਕ ਬੈਠਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਫ਼ਾਜ਼ਿਲਕਾ ਦੀ ਬੈਠਕ ਸਥਾਨਕ ਅਗਰਵਾਲ ਆਸ਼ਰਮ ਵਿਖੇ ਕੀਤੀ ਗਈ, ਜਿਸ ਦੀ ਜਾਣਕਾਰੀ ਜ਼ਿਲ੍ਹਾ ਮਹਾਮੰਤਰੀ ਅਸ਼ਵਨੀ ਫੁਟੇਲਾ ਨੇ ਦਿੱਤੀ। ਬੈਠਕ ’ਚ ਨਵ-ਨਿਯੁਕਤ ਜ਼ਿਲ੍ਹਾ ਇੰਚਾਰਜ ਸਤੀਸ਼ ਅਸੀਜਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ ਅਤੇ ਜ਼ਿਲ੍ਹਾ ਇੰਚਾਰਜ ਨੇ ਕਿਹਾ ਕਿ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਸੰਗਠਨ ਨੂੰ ਬੂਥ ਪੱਧਰ ’ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵਰਕਰਾਂ ਦੀ ਸਰਗਰਮੀ ਵਧਾਉਣ ਲਈ ਰਣਨੀਤੀ ਉੱਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਬੈਠਕ ਵਿਚ ਮੰਡਲ ਪ੍ਰਧਾਨ ਰਮੇਸ਼ ਕਟਾਰੀਆ, ਪਰਮਜੀਤ ਸਿੰਘ ਸ਼ੇਰਾ, ਦਿਲੀਪ ਸਿੰਘ, ਸਰਪੰਚ ਪ੍ਰਦੀਪ ਕੰਬੋਜ, ਪਵਨ ਵੀਰ, ਮਹੰਤ ਹੈਪੀ ਕੰਬੋਜ, ਅਸ਼ੋਕ ਜੈਰਥ, ਭਗਵਾਨ ਦਾਸ ਕੰਬੋਜ, ਕੌਂਸਲਰ ਅੰਕੁਸ਼ ਫੁਟੇਲਾ, ਸੁਰਿੰਦਰ ਪਾਲ ਸਿੰਘ ਘੋਗਾ, ਟੋਨੀ ਨਰੂਲਾ, ਬਲਵੀਰ ਸਿੰਘ, ਬੰਟੂ ਸਚਦੇਵਾ, ਵਿਜੇ ਮੋਂਗਾ, ਨਰਿੰਦਰ ਪਰਨਾਮੀ, ਰੀਗਲ ਗੋਇਲ ਸਮੇਤ ਬੂਥ ਇੰਚਾਰਜ ਅਤੇ ਹੋਰ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਖੇਤੀ ਹਾਦਸੇ ਦੇ ਪੀੜਤਾਂ ਨੂੰ ਚੇਅਰਮੈਨ ਨੇ ਦਿੱਤੀ ਵਿੱਤੀ ਸਹਾਇਤਾ ਅਗਲੀ ਖ਼ਬਰ ਪੰਜਾਬ ਓ.ਬੀ.ਸੀ ਮੋਰਚਾ ਵਲੋਂ ਰਾਸ਼ਟਰੀ ਪ੍ਰਧਾਨ ਅਮਰਪਾਲ ਮੌਰਿਆ ਦਾ ਸਨਮਾਨ ਪੰਜਾਬ ਯੂਥ ਕਾਂਗਰਸ ਵਲੋਂ ‘ਹਰ ਘਰ ਤਿਰੰਗਾ ਹਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।