22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਆਰੀਆ ਨਗਰ ’ ਚ ਚੱਲ ਰਹੇ ਅਣਅਧਿਕਾਰਤ ਸ਼ਰਾਬ ਦੇ ਠੇਕਿਆਂ ਖ਼ਿਲਾਫ਼ ਐੱਮ . ਸੀ . ਦੀ ਅਗਵਾਈ ਹੇਠ ਲੋਕ ਅਰੁਣ ਨਾਰੰਗ ਨੂੰ ਮਿਲੇ

ਅਬੋਹਰ, 21 ਅਗਸਤ (ਵਿਵੇਕ ਹੂੜੀਆ)-ਅਬੋਹਰ ਦੇ ਆਰੀਆ ਨਗਰ ਵਿਚ ਨਾਜਾਇਜ਼ ਸ਼ਰਾਬ ਦੀਆਂ ਦੁਕਾਨਾਂ ਅਤੇ ਠੇਕਿਆਂ ਤੋਂ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਨੇ ਕੌਂਸਲਰ ਮਦਨ ਲਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰੁਣ ਨਾਰੰਗ ਨਾਲ ਮੁਲਾਕਾਤ ਕੀਤੀ। ਇਲਾਕਾ ਵਾਸੀਆਂ ਨੇ ਮੰਗ ਪੱਤਰ ਸੌਂਪ ਕੇ ਇਨ੍ਹਾਂ ਅਣਅਧਿਕਾਰਤ ਠੇਕਿਆਂ ਨੂੰ ਤੁਰੰਤ ਬੰਦ ਕਰਵਾਉਣ ਦੀ ਮੰਗ ਕੀਤੀ, ਜਿਸ ’ਤੇ ਅਰੁਣ ਨਾਰੰਗ ਨੇ ਆਬਕਾਰੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰ ਨੂੰ ਸਮੱਸਿਆ ਤੋਂ ਜਾਣੂ ਕਰਵਾਉਂਦਿਆਂ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਅਜੀਤ ਡੈਸਕ 22-08-2026
ਅਬੋਹਰ, 21 ਅਗਸਤ (ਵਿਵੇਕ ਹੂੜੀਆ)-ਅਬੋਹਰ ਦੇ ਆਰੀਆ ਨਗਰ ਵਿਚ ਨਾਜਾਇਜ਼ ਸ਼ਰਾਬ ਦੀਆਂ ਦੁਕਾਨਾਂ ਅਤੇ ਠੇਕਿਆਂ ਤੋਂ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਨੇ ਕੌਂਸਲਰ ਮਦਨ ਲਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰੁਣ ਨਾਰੰਗ ਨਾਲ ਮੁਲਾਕਾਤ ਕੀਤੀ। ਇਲਾਕਾ ਵਾਸੀਆਂ ਨੇ ਮੰਗ ਪੱਤਰ ਸੌਂਪ ਕੇ ਇਨ੍ਹਾਂ ਅਣਅਧਿਕਾਰਤ ਠੇਕਿਆਂ ਨੂੰ ਤੁਰੰਤ ਬੰਦ ਕਰਵਾਉਣ ਦੀ ਮੰਗ ਕੀਤੀ, ਜਿਸ ’ਤੇ ਅਰੁਣ ਨਾਰੰਗ ਨੇ ਆਬਕਾਰੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰ ਨੂੰ ਸਮੱਸਿਆ ਤੋਂ ਜਾਣੂ ਕਰਵਾਉਂਦਿਆਂ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਆਰ.ਟੀ.ਆਈ. ਰਾਹੀਂ ਮਿਲੀ ਜਾਣਕਾਰੀ ਤੋਂ ਖ਼ੁਲਾਸਾ ਹੋਇਆ ਹੈ ਕਿ ਆਰੀਆ ਨਗਰ ਦੀ ਗਲੀ ਨੰਬਰ 5 ਵਿਚ ਕੋਈ ਵੀ ਸ਼ਰਾਬ ਦਾ ਠੇਕਾ ਮਨਜ਼ੂਰਸ਼ੁਦਾ ਨਹੀਂ ਹੈ। ਇਸ ਦੇ ਬਾਵਜੂਦ ਇਕ ਕਰਿਆਨਾ ਦੁਕਾਨ ਅਤੇ ਇਕ ਘਰ ਵਿਚੋਂ ਪਿਛਲੇ 10-12 ਸਾਲਾਂ ਤੋਂ ਗੈਰ-ਕਾਨੂੰਨੀ ਢੰਗ ਨਾਲ ਸ਼ਰਾਬ ਵੇਚੀ ਜਾ ਰਹੀ ਹੈ। ਗਲੀ ਨੰਬਰ 5 ਮੁੱਖ ਰਸਤਾ ਹੋਣ ਕਾਰਨ ਸਕੂਲਾਂ-ਕਾਲਜਾਂ ਦੀਆਂ ਵਿਦਿਆਰਥਣਾਂ ਅਤੇ ਔਰਤਾਂ ਦਾ ਇੱਥੋਂ ਆਉਣਾ-ਜਾਣਾ ਰਹਿੰਦਾ ਹੈ, ਪਰ ਸ਼ਰਾਬੀਆਂ ਵਲੋਂ ਹੁੜਦੰਗ ਮਚਾਉਣ, ਭੈੜੀਆਂ ਟਿੱਪਣੀਆਂ ਕਰਨ ਅਤੇ ਲੜਾਈ-ਝਗੜੇ ਕਰਨ ਕਾਰਨ ਮਾਹੌਲ ਖ਼ਰਾਬ ਹੋ ਰਿਹਾ ਹੈ। ਇੱਥੋਂ ਤੱਕ ਕਿ ਪਹਿਲਾਂ ਵੀ ਨਸ਼ੇੜੀਆਂ ਦੇ ਆਪਸੀ ਝਗੜੇ ਵਿਚ ਇਕ ਕਤਲ ਦੀ ਘਟਨਾ ਵਾਪਰ ਚੁੱਕੀ ਹੈ। ਅਰੁਣ ਨਾਰੰਗ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਲਾਕੇ ਵਿਚ ਅਮਨ-ਸ਼ਾਂਤੀ ਅਤੇ ਔਰਤਾਂ ਦੀ ਸੁਰੱਖਿਆ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਰਿਹਾਇਸ਼ੀ ਅਤੇ ਦਲਿਤ ਆਬਾਦੀ ਵਾਲੇ ਇਸ ਖੇਤਰ ’ਚੋਂ ਇਨ੍ਹਾਂ ਨਾਜਾਇਜ਼ ਠੇਕਿਆਂ ਨੂੰ ਪੱਕੇ ਤੌਰ ’ਤੇ ਬੰਦ ਕੀਤਾ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
ਪਿਛਲੀ ਖ਼ਬਰ ਸ਼ੇਰਗੜ੍ਹ ’ ਚ ਪੈਂਸੀਆ ਪਰਿਵਾਰ ਨਾਲ ਮਿਲੇ ਵੰਦਨਾ ਸਾਂਗਵਾਲ , ਵਿਕਾਸ ਅਤੇ ਜਨ - ਸੇਵਾ ਦੇ ਮੁੱਦਿਆਂ ’ ਤੇ ਹੋਈ ਚਰਚਾ ਅਗਲੀ ਖ਼ਬਰ ਫ਼ਾਜ਼ਿਲਕਾ ’ ਚ 27 ਦੇ ਮਹਾਂ ਬੰਦ ਲਈ ਤਹਿਸੀਲ ਪੱਧਰੀ ਰੈਲੀਆਂ ਤੇ ਰੋਸ ਮਾਰਚ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।