ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਐਨ.ਐੱਚ.ਐਮ. ਇੰਪਲਾਈਜ਼ ਯੂਨੀਅਨ ਫ਼ਾਜ਼ਿਲਕਾ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਵਿਖੇ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਐਨ.ਐੱਚ.ਐਮ . ਕਰਮਚਾਰੀਆਂ ਦੀਆਂ ਹੱਕੀ ਮੰਗਾਂ ਪ੍ਰਵਾਨ ਨਹੀਂ ਕਰਦੀ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਯੂਨੀਅਨ ਵਲੋਂ 27 ਅਗਸਤ ਦੇ ‘ਪੰਜਾਬ ਬੰਦ’ ਦੇ ਸੱਦੇ ਦਾ ਪੂਰਨ ਸਮਰਥਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ 28 ਅਗਸਤ ਤੱਕ ਸਰਕਾਰ ਨੇ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ ਕਰਮਚਾਰੀ ਭੁੱਖ ਹੜਤਾਲ ਸ਼ੁਰੂ ਕਰਨਗੇ ਅਤੇ ਅਗਲੇ ਤਿੱਖੇ ਸੰਘਰਸ਼ ਤਹਿਤ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਰਾਜੇਸ਼ ਕੁਮਾਰ, ਡਾ.ਸ਼ਾਇਨਾ, ਨਿਸ਼ੂ, ਨਿਸ਼ਾ, ਸਲੀਮ, ਪਰਮਿੰਦਰ ਸਿੰਘ, ਸੰਦੀਪ ਕੁਮਾਰ, ਹਰਪ੍ਰੀਤ ਕੌਰ, ਜੀਨੀਆ ਡੁਮੜਾ, ਰਣਜੀਤ ਸਿੰਘ, ਪਾਰਸ, ਰੌਬਿਨ ਆਦਿ ਸਮੇਤ ਹੋਰ ਆਗੂ ਹਾਜ਼ਰ ਸਨ।