ਸਰਪੰਚ ਯੂਨੀਅਨ ਫ਼ਾਜ਼ਿਲਕਾ ਦੀ ਨਵੀਂ 5 ਮੈਂਬਰੀ ਕਮੇਟੀ ਦਾ ਗਠਨ
ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਹਲਕਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਸਰਪੰਚਾਂ ਦੀ ਇਕ ਵਿਸ਼ੇਸ਼ ਮੀਟਿੰਗ ਦੌਰਾਨ ਪੁਰਾਣੀ ਸਰਪੰਚ ਯੂਨੀਅਨ ਨੂੰ ਭੰਗ ਕਰਕੇ ਨਵੀਂ 5 ਮੈਂਬਰੀ ਪ੍ਰਧਾਨਗੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਵਿਧਾਇਕ ਸਵਨਾ ਨੇ ਸਮੂਹ ਸਰਪੰਚਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਹੱਲ ਦੇ ਨਿਰਦੇਸ਼ ਦਿੱਤੇ, ਨਾਲ ਹੀ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਹਲਕਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਸਰਪੰਚਾਂ ਦੀ ਇਕ ਵਿਸ਼ੇਸ਼ ਮੀਟਿੰਗ ਦੌਰਾਨ ਪੁਰਾਣੀ ਸਰਪੰਚ ਯੂਨੀਅਨ ਨੂੰ ਭੰਗ ਕਰਕੇ ਨਵੀਂ 5 ਮੈਂਬਰੀ ਪ੍ਰਧਾਨਗੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਵਿਧਾਇਕ ਸਵਨਾ ਨੇ ਸਮੂਹ ਸਰਪੰਚਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਹੱਲ ਦੇ ਨਿਰਦੇਸ਼ ਦਿੱਤੇ, ਨਾਲ ਹੀ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸਮੂਹ ਸਰਪੰਚਾਂ ਨੇ ਸਰਬਸੰਮਤੀ ਨਾਲ ਨਵੀਂ ਯੂਨੀਅਨ ਬਣਾਉਣ ਦਾ ਫ਼ੈਸਲਾ ਲਿਆ, ਜਿਸ ਵਿਚ 1 ਦੀ ਥਾਂ 5 ਨਵੇਂ ਪ੍ਰਧਾਨ ਚੁਣੇ ਗਏ। ਨਵੀਂ ਟੀਮ ਵਿਚ ਸਰਪੰਚ ਗੁਰਮੀਤ ਸਿੰਘ, ਸਰਪੰਚ ਸੁਮਨ ਸਿੰਘ, ਸਰਪੰਚ ਸੁਰਿੰਦਰ ਕੰਬੋਜ, ਸਰਪੰਚ ਸੁਰਿੰਦਰ ਅਹੂਜਾ ਅਤੇ ਸੰਦੀਪ ਸਿੰਘ ਨੂੰ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਨਵੀਂ ਕਮੇਟੀ ਨੂੰ ਵਧਾਈ ਦਿੰਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਆਪਸੀ ਸਹਿਮਤੀ ਨਾਲ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਇਸ 5 ਮੈਂਬਰੀ ਕਮੇਟੀ ਦੇ ਨਾਲ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਆਗੂਆਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਸੱਦਾ ਦਿੱਤਾ। ਵਿਧਾਇਕ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਕੋਲ ਫ਼ੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਹਲਕੇ ਵਿਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੜਕਾਂ, ਖੇਡ ਸਟੇਡੀਅਮ, ਸਕੂਲਾਂ ਦੇ ਨਵੀਨੀਕਰਨ ਅਤੇ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।