ਡੇਅਰੀ ਵਿਕਾਸ ਵਿਭਾਗ ਨੇ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਲਈ ਵਿਸ਼ੇਸ਼ ਕੈਂਪ ਲਗਾਇਆ
ਫ਼ਿਰੋਜ਼ਪੁਰ, 25 ਅਗਸਤ (ਕੁਲਬੀਰ ਸਿੰਘ ਸੋਢੀ)-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰਣਦੀਪ ਕੁਮਾਰ ਦੀ ਰਹਿਨੁਮਾਈ ਹੇਠ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ, ਹਕੂਮਤ ਸਿੰਘ ਵਾਲਾ, ਫ਼ਿਰੋਜ਼ਪੁਰ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿਚ ਸਕੂਲ ਦੇ ਬੱਚਿਆਂ ਅਤੇ ਸਟਾਫ਼ ਵਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ।
ਫ਼ਿਰੋਜ਼ਪੁਰ, 25 ਅਗਸਤ (ਕੁਲਬੀਰ ਸਿੰਘ ਸੋਢੀ)-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰਣਦੀਪ ਕੁਮਾਰ ਦੀ ਰਹਿਨੁਮਾਈ ਹੇਠ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ, ਹਕੂਮਤ ਸਿੰਘ ਵਾਲਾ, ਫ਼ਿਰੋਜ਼ਪੁਰ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿਚ ਸਕੂਲ ਦੇ ਬੱਚਿਆਂ ਅਤੇ ਸਟਾਫ਼ ਵਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ। ਰਣਦੀਪ ਕੁਮਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਲੋਂ ਦੁੱਧ, ਦੁੱਧ ਦੀ ਬਣਤਰ, ਸਾਫ਼ਟ ਡਰਿੰਕ ਅਤੇ ਦੁੱਧ ਦੀ ਤੁਲਨਾ ਸਾਫ਼ਟ ਡਰਿੰਕ ਨਾਲ ਕਰਦੇ ਹੋਏ ਸਿਹਤ ਨੂੰ ਹੋਣ ਵਾਲੇ ਨੁਕਸਾਨ ਸੰਬੰਧੀ ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਮਨਦੀਪ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਵਲੋਂ ਬੱਚਿਆਂ ਨੂੰ ਦੁੱਧ ਵਿਚ ਪਾਏ ਜਾਣ ਵਾਲੇ ਪੋਸ਼ਟਿਕ ਤੱਤਾਂ, ਦੁੱਧ ਦਾ ਮਨੁੱਖੀ ਸਰੀਰ ’ਤੇ ਅਸਰ ਅਤੇ ਦੁੱਧ ਦੀ ਜੀਵਨ ਵਿਚ ਮਹੱਤਤਾ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਰੋਜ਼ਾਨਾ ਦੁੱਧ ਪੀਣ ਲਈ ਪ੍ਰੇਰਿਤ ਕੀਤਾ ਗਿਆ । ਡਿਪਟੀ ਡਾਇਰੈਕਟਰ ਡੇਅਰੀ ਅਤੇ ਡੇਅਰੀ ਵਿਕਾਸ ਵਿਭਾਗ ਦੀ ਟੀਮ ਵਲੋਂ ਸਕੂਲ ਦੇ ਪ੍ਰਿੰਸੀਪਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਸਤਿੰਦਰ ਸਿੰਘ, ਵਾਈਸ ਪ੍ਰਿੰਸੀਪਲ ਸੁਕ੍ਰਿਤੀ ਸ਼ਰਮਾ, ਸੁਨੀਲ ਕੰਬੋਜ ਅਤੇ ਉਨ੍ਹਾਂ ਦੇ ਸਮੂਹ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।