26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮਕਾਨ ਦੇ ਤਾਲੇ ਤੋੜ ਕੇ ਨਕਦੀ ਅਤੇ ਗਹਿਣੇ ਚੋਰੀ

ਫ਼ਿਰੋਜ਼ਪੁਰ, 25 ਅਗਸਤ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਕੈਂਟ ’ਚ ਚੋਰਾਂ ਵਲੋਂ ਬੰਦ ਮਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਤਾਲੇ ਤੋੜ ਕੇ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 26-08-2026
ਫ਼ਿਰੋਜ਼ਪੁਰ, 25 ਅਗਸਤ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਕੈਂਟ ’ਚ ਚੋਰਾਂ ਵਲੋਂ ਬੰਦ ਮਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਤਾਲੇ ਤੋੜ ਕੇ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤ ਗੁਰਪ੍ਰੀਤ ਸਿੰਘ ਉਰਫ਼ ਰਾਜੂ ਵਾਸੀ ਫ਼ਿਰੋਜ਼ਪੁਰ ਨੇ ਦੱਸਿਆ ਕਿ ਉਹ ਆਪਣੇ ਕੰਮ ਸੰਬੰਧੀ ਘਰ ਤੋਂ ਬਾਹਰ ਗਿਆ ਹੋਇਆ ਸੀ। ਇਸ ਦੌਰਾਨ ਉਸ ਦਾ ਮਕਾਨ ਬੰਦ ਸੀ। ਜਦੋਂ ਉਹ ਵਾਪਸ ਘਰ ਪਹੁੰਚਿਆ ਤਾਂ ਘਰ ਦੇ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਮਿਲਿਆ। ਅੰਦਰ ਜਾ ਕੇ ਦੇਖਣ ’ਤੇ ਘਰ ਦਾ ਸਾਮਾਨ ਖਿੱਲਰਿਆ ਪਿਆ ਸੀ ਅਤੇ ਅਲਮਾਰੀ ਆਦਿ ਦੀ ਵੀ ਜਾਂਚ ਕੀਤੀ ਗਈ। ਪੀੜਤ ਅਨੁਸਾਰ ਜਾਂਚ ਕਰਨ ’ਤੇ ਘਰ ਵਿਚੋਂ ਕਰੀਬ 40 ਤੋਂ 50 ਹਜ਼ਾਰ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਗ਼ਾਇਬ ਪਾਏ ਗਏ। ਇਸ ਤੋਂ ਬਾਅਦ ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਵਲੋਂ ਮੌਕੇ ਦੇ ਹਾਲਾਤ ਦੀ ਜਾਂਚ ਕੀਤੀ ਗਈ। ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਆਸ-ਪਾਸ ਦੇ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਚੋਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਅਬੋਹਰ ਦੇ ਕਿਸਾਨ ਭਵਨ ਵਿਖੇ ਹੋਈ ਅਗਲੀ ਖ਼ਬਰ ਐਨ.ਪੀ.ਈ.ਪੀ. ਅਤੇ ਏ.ਈ.ਪੀ. ਅਧੀਨ ਜ਼ਿਲ੍ਹਾ ਪੱਧਰੀ ਰੋਲ ਪਲੇਅ, ਲੋਕ ਨਾਚ ਅਤੇ ਰੈੱਡ ਰਿਬਨ ਕੁਇਜ਼ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।