ਵਿਵੇਕਾਨੰਦ ਵਰਲਡ ਸਕੂਲ ਵਿਖੇ ਅੰਗਰੇਜ਼ੀ ਭਾਸ਼ਨ ਮੁਕਾਬਲਾ ਕਰਵਾਇਆ
ਫ਼ਿਰੋਜ਼ਪੁਰ, 27 ਅਗਸਤ (ਗੁਰਿੰਦਰ ਸਿੰਘ)-ਵਿਦਿਆਰਥੀਆਂ ’ਚ ਆਤਮ-ਵਿਸ਼ਵਾਸ, ਸੰਚਾਰ ਹੁਨਰ ਅਤੇ ਅੰਗਰੇਜ਼ੀ ਭਾਸ਼ਾ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਵਿਵੇਕਾਨੰਦ ਵਰਲਡ ਸਕੂਲ ਫ਼ਿਰੋਜ਼ਪੁਰ ਵਿਖੇ ਪਹਿਲੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਲਈ ਅੰਗਰੇਜ਼ੀ ਭਾਸ਼ਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਨੰਨ੍ਹੇ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਪੂਰੇ ਆਤਮ-ਵਿਸ਼ਵਾਸ ਨਾਲ ਭਾਗ ਲਿਆ ਅਤੇ ਦਿਲਚਸਪ ਕਵਿਤਾਵਾਂ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
28-08-2026