ਚੰਡੀਗੜ੍ਹ ਵਾਲੇ ਧਰਨੇ ਸੰਬੰਧੀ ਇਕਾਈ ਭਾਕਿਯੂ ਰਾਜੇਵਾਲ ਗੱਟਾ ਬਾਦਸ਼ਾਹ ਦੀ ਮੀਟਿੰਗ
ਮੱਖੂ, 27 ਅਗਸਤ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੱਖੂ ਦੇ ਪਿੰਡ ਗੱਟਾ ਬਾਦਸ਼ਾਹ ਦੀ ਇਕਾਈ ਦੇ ਪ੍ਰਧਾਨ ਜਗਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ 1 ਸਤੰਬਰ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਲੱਗਣ ਜਾ ਰਹੇ ਧਰਨੇ ਸਬੰਧੀ ਵਿਉਤਬੰਦੀ ਤਿਆਰ ਕਰਨ ਲਈ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਗੱਟਾ ਬਾਦਸ਼ਾਹ ਵਿਖੇ ਹੋਈ। ਇਸ ਮੀਟਿੰਗ ਦੌਰਾਨ ਪਹੁੰਚੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਗਜੀਤ ਸਿੰਘ ਸੰਧੂ ਨੇ ਕਿਹਾ ਕਿ ਪਾਣੀਆਂ ਤੇ ਕਿਸਾਨੀ ਸਬੰਧੀ ਮੁੱਖ ਮੰਗਾਂ ਨੂੰ ਲੈ ਕੇ ਇਹ ਧਰਨਾ ਚੰਡੀਗੜ੍ਹ ਵਿਖੇ 1 ਸਤੰਬਰ ਤੋਂ ਲਗਾਇਆ ਜਾ ਰਿਹਾ ਹੈ।
ਅਜੀਤ ਡੈਸਕ
28-08-2026