28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਵਣ ਪੈਨਸ਼ਨਰਾਂ ਦੇ ਮਸਲਿਆਂ ਸੰਬੰਧੀ ਪ੍ਰਧਾਨ ਮੁੱਖ ਵਣਪਾਲ ਪੰਜਾਬ ਨਾਲ ਮੀਟਿੰਗ

ਅਬੋਹਰ, 27 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਦੀਆਂ ਮੰਗਾਂ ਸੰਬੰਧੀ ਮੀਟਿੰਗ ਵਣ ਭਵਨ ਮੋਹਾਲੀ ਵਿਖੇ ਪ੍ਰਧਾਨ ਮੁੱਖ ਵਣ ਪਾਲ ਪੰਜਾਬ ਧਰਮਿੰਦਰ ਸ਼ਰਮਾ ਨਾਲ ਐਸੋਸੀਏਸ਼ਨ ਦੇ ਵਫ਼ਦ ਨਾਲ ਹੋਈ। ਮੀਟਿੰਗ ਵਿਚ ਵਣ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 28-08-2026
ਅਬੋਹਰ, 27 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਦੀਆਂ ਮੰਗਾਂ ਸੰਬੰਧੀ ਮੀਟਿੰਗ ਵਣ ਭਵਨ ਮੋਹਾਲੀ ਵਿਖੇ ਪ੍ਰਧਾਨ ਮੁੱਖ ਵਣ ਪਾਲ ਪੰਜਾਬ ਧਰਮਿੰਦਰ ਸ਼ਰਮਾ ਨਾਲ ਐਸੋਸੀਏਸ਼ਨ ਦੇ ਵਫ਼ਦ ਨਾਲ ਹੋਈ। ਮੀਟਿੰਗ ਵਿਚ ਵਣ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਸੰਧੂ ਅਬੋਹਰ, ਚੇਅਰਮੈਨ ਰਣਧੀਰ ਸਿੰਘ, ਸਤਪਾਲ ਸਿੰਘ, ਦਰਸ਼ਨ ਸਿੰਘ ਜਲੰਧਰ, ਜਨਰਲ ਸਕੱਤਰ ਮੋਹਿੰਦਰ ਸਿੰਘ ਧਾਲੀਵਾਲ, ਭਜਨ ਸਿੰਘ ਸੰਗਰੂਰ, ਮਨਜੀਤ ਸਿੰਘ ਖਰੜ, ਮਲਕੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ, ਪਵਨ ਕੁਮਾਰ ਪੂਰੀ ਪਟਿਆਲਾ, ਜੰਗ ਸਿੰਘ, ਹੁਸਨ ਚੰਦ ਵਣ ਰੇਂਜ ਅਫ਼ਸਰ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਪ੍ਰੇਮ ਕੁਮਾਰ ਸ਼ਰਮਾ ਆਦਿ ਮੀਟਿੰਗ ਵਿਚ ਹਾਜ਼ਰ ਸਨ। ਮੀਟਿੰਗ ਬਾਰੇ ਪ੍ਰਧਾਨ ਬਲਵਿੰਦਰ ਸਿੰਘ ਸੰਧੂ ਅਬੋਹਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਣ ਪੈਨਸ਼ਨਰਾਂ ਦੇ ਬਣਦੇ ਹੱਕ ਸਮੇਂ ਸਿਰ ਦੇਣ, ਬਣਦੀਆਂ ਤਰੱਕੀਆਂ, ਏ.ਸੀ.ਪੀ ਦਾ ਲਾਭ, ਸੀਨੀਅਰਤਾ ਸੂਚੀ ਵਿਚ ਨਾਮ ਦਰਜ ਕਰਨ, ਮੈਡੀਕਲ ਬਿੱਲਾਂ ਦੀ ਸਮੇਂ ਸਿਰ ਅਦਾਇਗੀ, ਡੀ.ਏ ਅਤੇ ਲਿਵ ਇਨਕੈਸ਼ਮੈਂਟ ਦੇ ਬਕਾਏ ਦੀ ਅਦਾਇਗੀ ਸਮੇਤ ਵੱਖ-ਵੱਖ ਮਾਮਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਤੋਂ ਇਲਾਵਾ ਅਦਾਲਤਾਂ ਵਿਚ ਚੱਲ ਰਹੀਆਂ ਅਪੀਲਾਂ ਅਤੇ ਕੇਸਾਂ ਵਿਚ ਸਮੇਂ ਸਿਰ ਰਿਕਾਰਡ ਮੁਹੱਈਆ ਕਰਵਾਉਣ ਅਤੇ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨ ਦੀ ਮੰਗ ਵੀ ਰੱਖੀ ਗਈ। ਪ੍ਰਧਾਨ ਮੁੱਖ ਵਣ ਪਾਲ ਪੰਜਾਬ ਧਰਮਿੰਦਰ ਸ਼ਰਮਾ ਨੇ ਐਸੋਸੀਏਸ਼ਨ ਦੇ ਮੰਗ ਪੱਤਰ ’ਤੇ ਕਾਰਵਾਈ ਕਰਨ ਲਈ ਵਣ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਮੇਟੀ ਗਠਿਤ ਕਰਕੇ ਸਾਰੇ ਮਸਲਿਆਂ ਦਾ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਐਸੋਸੀਏਸ਼ਨ ਵਲੋਂ ਪੰਜਾਬ ’ਚ ਡਿਊਟੀ ਦੌਰਾਨ ਸ਼ਹੀਦ ਹੋਏ 6 ਵਣ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਦੀ ਮੰਗ ’ਤੇ ਵੀ ਵਿਭਾਗ ਦੇ ਮੁਖੀ ਵਲੋਂ ਗੰਭੀਰਤਾ ਨਾਲ ਸਹਿਮਤੀ ਪ੍ਰਗਟਾਈ ਗਈ।
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ਬਿਜਲੀ ਸੰਕਟ ’ਤੇ ਲੋਕਾਂ ਦਾ ਹੰਗਾਮਾ, ਦੇਰ ਰਾਤ ਘੇਰਿਆ ਪਾਵਰਕਾਮ ਦਫ਼ਤਰ ਅਗਲੀ ਖ਼ਬਰ ਮੁਲਾਜ਼ਮ ਵਰਗ ਦੀ ਹੜਤਾਲ ਨੂੰ ਮਿਲਿਆ ਵੱਡਾ ਹੁੰਗਾਰਾ, ਸਿਹਤ ਮੁਲਾਜ਼ਮਾਂ ਵਲੋਂ ਵੱਡਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।