28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁਲਾਜ਼ਮਾਂ ਦੀ ਮੁਕੰਮਲ ਹੜਤਾਲ, ਡੀ.ਏ.ਦੀਆਂ ਬਕਾਇਆ ਕਿਸ਼ਤਾਂ ਨੂੰ ਲੈ ਕੇ ਸਰਕਾਰੀ ਦਫ਼ਤਰ ਠੱਪ

ਫ਼ਾਜ਼ਿਲਕਾ, 27 ਅਗਸਤ (ਦਵਿੰਦਰ ਪਾਲ ਸਿੰਘ)-ਮੁਲਾਜ਼ਮ ਮੰਚ ਪੰਜਾਬ ਚੰਡੀਗੜ੍ਹ ਤੇ ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਆਧਾਰਿਤ ਸਾਂਝੇ ਫ਼ਰੰਟ ਦੀ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ ਫ਼ਾਜ਼ਿਲਕਾ ਦੇ ਹਜ਼ਾਰਾਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਇਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਕੰਮਕਾਜ ਠੱਪ ਰੱਖਿਆ। ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਮੈਂਬਰਾਂ ਨੇ ਕਾਫ਼ਲਿਆਂ ਦੇ ਰੂਪ ਵਿਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਡੀ.

ਅਜੀਤ ਡੈਸਕ 28-08-2026
ਫ਼ਾਜ਼ਿਲਕਾ, 27 ਅਗਸਤ (ਦਵਿੰਦਰ ਪਾਲ ਸਿੰਘ)-ਮੁਲਾਜ਼ਮ ਮੰਚ ਪੰਜਾਬ ਚੰਡੀਗੜ੍ਹ ਤੇ ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਆਧਾਰਿਤ ਸਾਂਝੇ ਫ਼ਰੰਟ ਦੀ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ ਫ਼ਾਜ਼ਿਲਕਾ ਦੇ ਹਜ਼ਾਰਾਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਇਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਕੰਮਕਾਜ ਠੱਪ ਰੱਖਿਆ। ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਮੈਂਬਰਾਂ ਨੇ ਕਾਫ਼ਲਿਆਂ ਦੇ ਰੂਪ ਵਿਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਦੇ ਬਾਹਰ ਰੋਸ ਧਰਨੇ ਵਿਚ ਸ਼ਮੂਲੀਅਤ ਕੀਤੀ। ਇਸ ਰੈਲੀ ਦੀ ਪ੍ਰਧਾਨਗੀ ਜੁਆਇੰਟ ਕੋਆਰਡੀਨੇਟਰ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਹਰਭਜਨ ਸਿੰਘ ਖੁੰਗਰ, ਸਤਨਾਮ ਚੰਦ ਕੰਬੋਜ, ਦਲਜੀਤ ਸਿੰਘ ਸਭਰਵਾਲ, ਸੁਨੀਲ ਕੁਮਾਰ, ਮਹਿੰਦਰ ਕੌੜਿਆਂ ਵਾਲੀ, ਸੁਖਜਿੰਦਰ ਸਿੰਘ, ਬਲਰਾਮ ਕੁਮਾਰ, ਬਿਮਲਾ ਦੇਵੀ ਆਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ। ਇਸ ਰੈਲੀ ਅਤੇ ਮਹਾ ਹੜਤਾਲ ਅੰਦਰ ਵੱਖ-ਵੱਖ ਮੁਲਾਜ਼ਮ ਆਗੂਆਂ ਹਰਭਜਨ ਸਿੰਘ ਖੁੰਗਰ, ਕੁਲਦੀਪ ਸਿੰਘ ਸਭਰਵਾਲ, ਪਰਮਜੀਤ ਸਿੰਘ ਸ਼ੇਰੋਵਾਲ, ਬਚਿੱਤਰ ਸਿੰਘ ਢਿੱਲੋਂ ਪ੍ਰਿੰਸੀਪਲ ਹੰਸਰਾਜ, ਜਸਵਿੰਦਰ ਸਿੰਘ ਜਨਰਲ ਸਕੱਤਰ, ਹਰਗੋਬਿੰਦ ਕੌਰ ਸੂਬਾ ਪ੍ਰਧਾਨ, ਰਵਿੰਦਰ ਸ਼ਰਮਾ ਸਿਹਤ ਵਿਭਾਗ, ਟਹਿਲ ਸਿੰਘ ਸੈਣੀ, ਰਾਜ ਕੰਵਰ ਦੀਵਾਨ, ਹਰੀਸ਼ ਚੰਦਰ, ਰਾਜ ਕੁਮਾਰ ਸਾਰਸਰ ਪੈਨਸ਼ਨਰਜ਼ ਆਗੂ, ਬਲਵਿੰਦਰ ਸਿੰਘ ਮਾਸਟਰ ਕੇਡਰ ਯੂਨੀਅਨ, ਵੀਰ ਚੰਦ ਪੁਲਿਸ ਵੈੱਲਫੇਅਰ ਪੈਨਸ਼ਨਰਜ਼, ਓਮ ਪ੍ਰਕਾਸ਼ ਸੂਬਾ ਪ੍ਰਧਾਨ ਜਲ ਸਰੋਤ ਪੈਨਸ਼ਨਰਜ਼ ਮੁਲਾਜ਼ਮ ਯੂਨੀਅਨ, ਪ੍ਰੇਮ ਕੁਮਾਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ, ਸੁਖਦੇਵ ਚੰਦ ਕੰਬੋਜ ਜਨਰਲ ਸਕੱਤਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਅਸ਼ੋਕ ਕੁਮਾਰ ਪ੍ਰਧਾਨ ਡੀ ਸੀ ਦਫ਼ਤਰ ਮੁਲਾਜ਼ਮ ਯੂਨੀਅਨ, ਅਮਰਜੀਤ ਸਿੰਘ ਚਾਵਲਾ ਮਨਿਸਟਰੀਅਲ ਆਗੂ, ਅਮਨ ਕੰਬੋਜ, ਜਗਦੀਸ਼ ਕੁਮਾਰ, ਇਨਕਲਾਬ ਗਿੱਲ ਈ.ਟੀ.ਟੀ.ਟੈਟ ਪਾਸ ਯੂਨੀਅਨ , ਸੰਦੀਪ ਸ਼ਰਮਾ, ਸੁਖਵਿੰਦਰ ਸਿੰਘ, ਨੀਰਜ ਭਠੇਜਾ, ਰੇਸ਼ਮਾ ਰਾਣੀ ਜ਼ਿਲ੍ਹਾ ਪ੍ਰਧਾਨ ਆਂਗਣਵਾੜੀ ਵਰਕਰਜ਼ ਯੂਨੀਅਨ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਮੁਲਾਜ਼ਮ, ਪੈਨਸ਼ਨਰਜ਼ ਵਿਰੋਧੀ ਨੀਤੀਆਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਮਹਿੰਗਾਈ ਦੇ ਇਸ ਦੌਰ ਵਿਚ ਮੁਲਾਜ਼ਮਾਂ ਦਾ ਡੀ.ਏ.ਰੋਕ ਕੇ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਹੜਤਾਲ ਦੇ ਚੱਲਦਿਆਂ ਫ਼ਾਜ਼ਿਲਕਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪ੍ਰਮੁੱਖ ਦਫ਼ਤਰ ਅਤੇ ਸੇਵਾਵਾਂ ਪੂਰੀ ਤਰ੍ਹਾਂ ਠੱਪ ਰਹੀਆਂ। ਫ਼ਾਜ਼ਿਲਕਾ ਤਹਿਸੀਲ ਦਫ਼ਤਰ ਵਿਚ ਰਜਿਸਟਰੀਆਂ , ਇੰਤਕਾਲ ਅਤੇ ਮਾਲ ਵਿਭਾਗ ਨਾਲ ਸਬੰਧਿਤ ਕੰਮਕਾਜ ਬੰਦ ਰਹਿਣ ਕਾਰਨ ਦੂਰ-ਦੁਰਾਡੇ ਤੋਂ ਆਏ ਲੋਕਾਂ ਨੂੰ ਖ਼ਾਲੀ ਹੱਥ ਪਰਤਣਾ ਪਿਆ। ਸਰਕਾਰੀ ਸਕੂਲਾਂ ਵਿਚ ਅਧਿਆਪਕ ਜਥੇਬੰਦੀਆਂ ਦੇ ਸਮਰਥਨ ਕਾਰਨ ਪੜ੍ਹਾਈ ਦਾ ਕੰਮਕਾਜ ਪ੍ਰਭਾਵਿਤ ਰਿਹਾ, ਪਿੰਡਾਂ ਦੇ ਵਿਕਾਸ ਕਾਰਜਾਂ ਨਾਲ ਸਬੰਧਿਤ ਦਫ਼ਤਰਾਂ ਵਿਚ ਵੀ ਸਟਾਫ਼ ਦੀ ਹੜਤਾਲ ਕਾਰਨ ਸੁੰਨਸਾਨ ਛਾਈ ਰਹੀ, ਸਰਕਾਰੀ ਹਸਪਤਾਲ ਵਿਖੇ ਓ.ਪੀ.ਡੀ ਸੇਵਾਵਾਂ ਬੰਦ ਰਹਿਣ ਕਾਰਨ ਮਰੀਜ਼ ਖ਼ਾਸੀ ਪਰੇਸ਼ਾਨੀ ਨਾਲ ਜੂਝਦੇ ਨਜ਼ਰ ਆਏ, ਹਾਲਾਂਕਿ ਐਮਰਜੈਂਸੀ ਸੇਵਾਵਾਂ ਚਾਲੂ ਰਹੀਆਂ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਅਤੇ ਏਰੀਅਰ ਤੁਰੰਤ ਜਾਰੀ ਕੀਤਾ ਜਾਵੇ, 6ਵੇਂ ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਕੇ ਮੁਲਾਜ਼ਮਾਂ ਨੂੰ ਪੂਰਾ ਲਾਭ ਦਿੱਤਾ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਮੰਚ ਸੰਚਾਲਨ ਗੁਰਵਿੰਦਰ ਸਿੰਘ, ਸੁਖਦੇਵ ਚੰਦ ਕੰਬੋਜ ਨੇ ਕੀਤਾ।
ਪਿਛਲੀ ਖ਼ਬਰ ਐਸ.ਆਈ.ਆਰ ਦੌਰਾਨ 2003 ਦੀ ਲਿਸਟ ’ਚ ਹੋਈਆਂ ਗਲਤੀਆਂ ਦੀ ਸੋਧ ਪਿੰਡ ਪੱਧਰ ’ਤੇ ਕਰਨ ਦੀ ਮੰਗ ਅਗਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਵਲੋਂ ਸਰਹੱਦ ਪਾਰ ਨਸ਼ਾ ਅਤੇ ਹਥਿਆਰ ਤਸਕਰੀ ਦੇ ਗਰੋਹ ਦਾ ਪਰਦਾਫਾਸ਼, 2 ਤਸਕਰ ਗ੍ਰਿਫ਼ਤਾਰ ਪਿਸਤੌਲ, ਮੈਗਜ਼ੀਨ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।