29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਯੂਨੀਵਰਸਲ ਹਿਊਮਨ ਰਾਈਟਸ ਫਰੰਟ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਨੇ ਵੱਖ-ਵੱਖ ਵਰਗਾਂ ’ਚ ਰਾਜ ਪੱਧਰੀ ਚੋਣ ਕੀਤੀ ਹਾਸਿਲ

ਤਲਵੰਡੀ ਭਾਈ, 28 ਅਗਸਤ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੇ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ’ਚ ਰਾਜ ਪੱਧਰੀ ਚੋਣ ਹੋਣ ਕਰਕੇ ਵੱਡੀ ਪ੍ਰਾਪਤੀ ਹਾਸਿਲ ਕੀਤੀ ਹੈ। ਜ਼ਿਲ੍ਹਾ ਪੱਧਰੀ ਖੇਡਾਂ ਵਿਚ ਕਾਲਜ ਦੇ 8 ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ’ਚ ਰਾਜ ਪੱਧਰੀ ਚੋਣ ਹਾਸਿਲ ਕੀਤੀ ਹੈ, ਜਿਸ ’ਚ ਬੇਸਬਾਲ ’ਚ 2 ਖਿਡਾਰੀ, ਸਾਫ਼ਟ ਬਾਲ ’ਚ 4 ਖਿਡਾਰੀ ਅਤੇ ਹਾਕੀ ’ਚ 6 ਵਿਦਿਆਰਥੀਆਂ ਨੇ ਰਾਜ ਪੱਧਰੀ ਚੋਣ ਕਰਵਾ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ।

ਅਜੀਤ ਡੈਸਕ 29-08-2026
ਤਲਵੰਡੀ ਭਾਈ, 28 ਅਗਸਤ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੇ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ’ਚ ਰਾਜ ਪੱਧਰੀ ਚੋਣ ਹੋਣ ਕਰਕੇ ਵੱਡੀ ਪ੍ਰਾਪਤੀ ਹਾਸਿਲ ਕੀਤੀ ਹੈ। ਜ਼ਿਲ੍ਹਾ ਪੱਧਰੀ ਖੇਡਾਂ ਵਿਚ ਕਾਲਜ ਦੇ 8 ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ’ਚ ਰਾਜ ਪੱਧਰੀ ਚੋਣ ਹਾਸਿਲ ਕੀਤੀ ਹੈ, ਜਿਸ ’ਚ ਬੇਸਬਾਲ ’ਚ 2 ਖਿਡਾਰੀ, ਸਾਫ਼ਟ ਬਾਲ ’ਚ 4 ਖਿਡਾਰੀ ਅਤੇ ਹਾਕੀ ’ਚ 6 ਵਿਦਿਆਰਥੀਆਂ ਨੇ ਰਾਜ ਪੱਧਰੀ ਚੋਣ ਕਰਵਾ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਪ੍ਰਾਪਤੀ ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋਫੈਸਰ ਗੁਰਜਗਜੀਤ ਕੌਰ ਦੀ ਦੇਖ-ਰੇਖ ਹੇਠ ਸੰਭਵ ਹੋਈ। ਇਸ ਮੌਕੇ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਾਲਜ ਦਾ ਸਰੀਰਕ ਸਿੱਖਿਆ ਵਿਭਾਗ ਹਮੇਸ਼ਾ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਕਿਹਾ ਕਿ ਵਿਦਿਆਰਥੀ ਦਿਨ-ਰਾਤ ਦੀ ਮਿਹਨਤ ਅਤੇ ਅਨੁਸ਼ਾਸਨ ਸਦਕਾ ਹੀ ਇਸ ਮੁਕਾਮ ’ਤੇ ਪਹੁੰਚੇ ਹਨ।
ਪਿਛਲੀ ਖ਼ਬਰ ਗੁਰੂ ਰਾਮਦਾਸ ਸਕੂਲ ਬਹਾਵਲਪੁਰ ’ਚ ਵਿਦਿਆਰਥੀਆਂ ’ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੋ-ਖੋ ਤੇ ਰੱਸਾਕਸ਼ੀ ਮੁਕਾਬਲੇ ’ਚ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।