29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰੂ ਰਾਮਦਾਸ ਸਕੂਲ ਬਹਾਵਲਪੁਰ ’ਚ ਵਿਦਿਆਰਥੀਆਂ ’ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਜ਼ੀਰਾ, 28 ਅਗਸਤ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਬਹਾਵਲਪੁਰ ਵਿਖੇ ਗੁਰੂ ਰਾਮਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਭੈਣ-ਭਰਾ ਦੇ ਪਵਿੱਤਰ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਦਿਆਰਥਣਾਂ ਦੇ ਅੰਦਰ ਛੁਪੀ ਕਲਾਤਮਕ ਪ੍ਰਤਿਭਾ ਨੂੰ ਉਭਾਰਨ ਲਈ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ।

ਜੇਤੂ ਵਿਦਿਆਰਥੀਆਂ ਨਾਲ ਸੰਸਥਾ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼। ਤਸਵੀਰ-ਗੁਰਦੇਵ ਸਿੰਘ 29-08-2026
ਜ਼ੀਰਾ, 28 ਅਗਸਤ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਬਹਾਵਲਪੁਰ ਵਿਖੇ ਗੁਰੂ ਰਾਮਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਭੈਣ-ਭਰਾ ਦੇ ਪਵਿੱਤਰ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਦਿਆਰਥਣਾਂ ਦੇ ਅੰਦਰ ਛੁਪੀ ਕਲਾਤਮਕ ਪ੍ਰਤਿਭਾ ਨੂੰ ਉਭਾਰਨ ਲਈ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਦੌਰਾਨ ਵੱਖ-ਵੱਖ ਜਮਾਤਾਂ ਦੀਆਂ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਵਿਦਿਆਰਥਣਾਂ ਨੇ ਰੰਗ-ਬਿਰੰਗੇ ਧਾਗੇ, ਮੋਤੀ, ਕੁੰਦਨ, ਰਿਬਨ ਅਤੇ ਵਾਤਾਵਰਣ ਪੱਖੀ ਸਮੱਗਰੀ ਦੀ ਵਰਤੋਂ ਕਰਕੇ ਇੱਕ ਤੋਂ ਵਧ ਕੇ ਇਕ ਖੂਬਸੂਰਤ ਅਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ। ਬੱਚਿਆਂ ਦੀ ਸਿਰਜਣਾਤਮਕ ਸੋਚ ਅਤੇ ਕਲਾਕਾਰੀ ਵੇਖਣਯੋਗ ਸੀ। ਇਸ ਮੌਕੇ ਸਕੂਲ ਪ੍ਰਿੰਸੀਪਲ ਮੀਨਾਕਸ਼ੀ ਚਾਵਲਾ ਨੇ ਵਿਦਿਆਰਥਣਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਰੱਖੜੀ ਦੇ ਇਤਿਹਾਸਕ ਅਤੇ ਸਮਾਜਿਕ ਮਹੱਤਵ ਬਾਰੇ ਚਾਨਣਾ ਪਾਇਆ। ਮੁਕਾਬਲੇ ਦੇ ਅੰਤ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਸਕੂਲ ਚੇਅਰਮੈਨ ਕੁਲਦੀਪ ਸਿੰਘ ਸੰਧੂ,ਪ੍ਰਧਾਨ ਮਨਦੀਪ ਸਿੰਘ ਸੰਧੂ ਅਤੇ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਇਨਾਮ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਕਰਨਜੋਤ ਸਿੰਘ ਗਿੱਲ ਦਾ ਤਾਜ਼ਪੋਸ਼ੀ ਸਮਾਗਮ ਅੱਜ ਅਗਲੀ ਖ਼ਬਰ ਯੂਨੀਵਰਸਲ ਹਿਊਮਨ ਰਾਈਟਸ ਫਰੰਟ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਨੇ ਵੱਖ-ਵੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।