29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਯੂਨੀਵਰਸਲ ਹਿਊਮਨ ਰਾਈਟਸ ਫਰੰਟ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਤਲਵੰਡੀ ਭਾਈ, 28 ਅਗਸਤ (ਕੁਲਜਿੰਦਰ ਸਿੰਘ ਗਿੱਲ)-ਯੂਨੀਵਰਸਲ ਹਿਊਮਨ ਰਾਈਟਸ ਫਰੰਟ ਦੇ ਕੌਮੀ ਚੇਅਰਮੈਨ ਤੇਜਿੰਦਰਪਾਲ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੂਬਾ ਪ੍ਰਧਾਨ ਪੰਜਾਬ ਡਾ. ਪਰਮਜੀਤ ਸਿੰਘ ਵਲੋਂ ਤਲਵੰਡੀ ਭਾਈ, ਅਤੇ ਮੁਦਕੀ ਵਿਖੇ ਦੇ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਅਜੀਤ ਡੈਸਕ 29-08-2026
ਤਲਵੰਡੀ ਭਾਈ, 28 ਅਗਸਤ (ਕੁਲਜਿੰਦਰ ਸਿੰਘ ਗਿੱਲ)-ਯੂਨੀਵਰਸਲ ਹਿਊਮਨ ਰਾਈਟਸ ਫਰੰਟ ਦੇ ਕੌਮੀ ਚੇਅਰਮੈਨ ਤੇਜਿੰਦਰਪਾਲ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੂਬਾ ਪ੍ਰਧਾਨ ਪੰਜਾਬ ਡਾ. ਪਰਮਜੀਤ ਸਿੰਘ ਵਲੋਂ ਤਲਵੰਡੀ ਭਾਈ, ਅਤੇ ਮੁਦਕੀ ਵਿਖੇ ਦੇ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਿੰਨ੍ਹਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਇਕੱਤਰਤਾ ਕੀਤੀ ਗਈ। ਇਸ ਦੌਰਾਨ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੇ ਹਾਜ਼ਰੀਨ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਮਾਜ ਵਿਚ ਚੇਤਨਾਂ ਫੈਲਾਉਣ ਲਈ ਕਾਰਜ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਪ੍ਰਧਾਨ ਗੁਰਦੀਪ ਸਿੰਘ ਹਰਾਜ, ਹਰਬਿੰਦਰ ਸਿੰਘ ਮੁਦਕੀ ਪ੍ਰਧਾਨ, ਜਗਰੂਪ ਸਿੰਘ ਪਿੰਡ ਫਿਡੇ ਇਕਾਈ ਪ੍ਰਧਾਨ, ਬਲਵੀਰ ਸਿੰਘ ਪ੍ਰਧਾਨ ਤਲਵੰਡੀ ਭਾਈ, ਅਮਨਦੀਪ ਸਿੰਘ, ਹਰਬਿੰਦਰ ਸਿੰਘ , ਸੁਖਦੇਵ ਸਿੰਘ, ਬਲਵੀਰ ਸਿੰਘ, ਸੁਖਦੇਵ ਸਿੰਘ ਮਾਹਲਾ ਕਲਾਂ, ਤਾਰ ਸਿੰਘ ਮਾਹਲਾ ਕਲਾਂ, ਰਾਜਵਿੰਦਰ ਸਿੰਘ ਸੇਖਵਾਂ ਜਿਲ੍ਹਾ ਪ੍ਰਧਾਨ ਫਿਰੋਜ਼ਪੁਰ, ਜਗਰੂਪ ਸਿੰਘ, ਬਲਜੀਤ ਸਿੰਘ, ਦੇਵ ਸਿੰਘ ਮੁਦਕੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸੰਬੰਧੀ ਤਿੰਨ ਰੋਜ਼ਾ ਗੁਰਮਤਿ ਸਮਾਗਮ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਰੰਭ ਅਗਲੀ ਖ਼ਬਰ ਬਿਜਲੀ ਦੇ ਅਣ-ਐਲਾਨੇ ਕੱਟ ਲੱਗਣ ਕਾਰਨ ਲੋਕਾਂ ’ਚ ਹਾਹਾਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।