29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਹੈਰੋਇਨ ਸਮੇਤ ਮੁਲਜ਼ਮ ਕਾਬੂ

ਮੱਲਾਂਵਾਲਾ, 28 ਅਗਸਤ (ਗੁਰਦੇਵ ਸਿੰਘ)-ਪੁਲਿਸ ਥਾਣਾ ਆਰਿਫ਼ ਕੇ ਦੇ ਏ. ਐੱਸ.

ਅਜੀਤ ਡੈਸਕ 29-08-2026
ਮੱਲਾਂਵਾਲਾ, 28 ਅਗਸਤ (ਗੁਰਦੇਵ ਸਿੰਘ)-ਪੁਲਿਸ ਥਾਣਾ ਆਰਿਫ਼ ਕੇ ਦੇ ਏ.ਐੱਸ.ਆਈ. ਕਰਮਦੀਪ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਦੌਰਾਨ ਬਸਤੀ ਵਕੀਲਾਂ ਵਾਲੀ ਤੋਂ ਬਸਤੀ ਰਾਮ ਲਾਲ ਵੱਲ ਨੂੰ ਜਾ ਰਹੀ ਸੀ ਤਾਂ ਰਸਤੇ ਵਿਚ ਦਾਣਾ ਮੰਡੀ ਬਸਤੀ ਵਕੀਲਾਂ ਵਾਲੀ ਵਿਖੇ ਹਨੇਰੇ ਵਿਚ ਸੜਕ ਤੋਂ ਹਟਵਾਂ ਇਕ ਵਿਅਕਤੀ ਖੜਾ ਹੋਇਆ ਜਾਪਿਆ। ਜਿਸ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਅਤੇ ਉਸ ਵਲੋਂ ਸੁੱਟੇ ਗਏ ਮੋਮੀ ਪਾਰਦਰਸ਼ੀ ਲਿਫ਼ਾਫ਼ੇ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 2.76 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਮਨੀ ਪੁੱਤਰ ਬੋਹੜ ਵਾਸੀ ਬਸਤੀ ਵਾਲਮੀਕ ਥਾਣਾ ਸਦਰ ਫ਼ਿਰੋਜ਼ਪੁਰ ਵਜੋਂ ਹੋਈ ਹੈ। ਜਿਸ ਖ਼ਿਲਾਫ਼ ਥਾਣਾ ਆਰਿਫ਼ ਕੇ ਵਿਖੇ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਕਾਨਫ਼ਰੰਸ ਲਈ ਅਕਾਲੀ ਦਲ ਵਾਰਿਸ ਪੰਜਾਬ ਦਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਜਾਨੋਂ ਮਾਰਨ ਦੀ ਨੀਅਤ ਨਾਲ ਕੀਤਾ ਫਾਇਰ, ਇਕ ਗੰਭੀਰ ਜ਼ਖ਼ਮੀ 3 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।