30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਮਾਨ ਦਾ ਫੂਕਿਆ ਪੁਤਲਾ

ਅਬੋਹਰ, 29 ਅਗਸਤ (ਸੁਖਜੀਤ ਸਿੰਘ ਬਰਾੜ)-ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਥਾਨਕ ਹਨੂਮਾਨਗੜ੍ਹ ਰੋਡ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਂਝਾ ਫ਼ਰੰਟ ਦੀਆਂ ਮੰਗਾਂ ਸਬੰਧੀ ਸਮਾਂ ਦੇ ਕੇ ਮੌਕੇ ’ਤੇ ਗੱਲਬਾਤ ਟਾਲ ਦਿੰਦੀ ਹੈ।

ਅਜੀਤ ਡੈਸਕ 30-08-2026
ਅਬੋਹਰ, 29 ਅਗਸਤ (ਸੁਖਜੀਤ ਸਿੰਘ ਬਰਾੜ)-ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਥਾਨਕ ਹਨੂਮਾਨਗੜ੍ਹ ਰੋਡ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਂਝਾ ਫ਼ਰੰਟ ਦੀਆਂ ਮੰਗਾਂ ਸਬੰਧੀ ਸਮਾਂ ਦੇ ਕੇ ਮੌਕੇ ’ਤੇ ਗੱਲਬਾਤ ਟਾਲ ਦਿੰਦੀ ਹੈ। ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ’ਤੇ ਅਮਲ ਨਹੀਂ ਕਰ ਰਹੀ। ਬੁਲਾਰਿਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਸਾਂਝਾ ਫ਼ਰੰਟ ’ਤੇ ਦਬਾਅ ਬਣਾਏਗੀ ਤਾਂ ਉਹ ਦੱਬਣ ਵਾਲੇ ਨਹੀਂ। ਸਾਂਝਾ ਫ਼ਰੰਟ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜਥੇਬੰਦੀ ਦੇ ਆਗੂ ਨੋਪਾ ਰਾਮ, ਸ਼ੰਕਰ ਦਾਸ, ਲਾਲ ਚੰਦ, ਬਖ਼ਸ਼ੀਸ਼ ਸਿੰਘ, ਸੁਨੀਲ ਕੁਮਾਰ, ਰਾਮ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਡਾਕ ਵਿਭਾਗ ਵਲੋਂ 2 ਸਤੰਬਰ ਨੂੰ ਲਗਾਈ ਜਾਵੇਗੀ ਡਾਕ ਅਦਾਲਤ ਅਗਲੀ ਖ਼ਬਰ ਜ਼ੀਰਾ ਵਿਕਾਸ ਪ੍ਰੀਸ਼ਦ ਨੇ ਹਾਦਸੇ ’ਚ ਜ਼ਖਮੀ ਲੜਕੀ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।