30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਫ਼ਾਜ਼ਿਲਕਾ ਸਰਹੱਦ ’ਤੇ ਪਾਕਿਸਤਾਨੀ ਡਰੋਨ ਝੋਨੇ ਦੇ ਖੇਤਾਂ ’ਚ ਡਿੱਗਿਆ

ਫ਼ਾਜ਼ਿਲਕਾ, 29 ਅਗਸਤ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿਚ ਪਾਕਿਸਤਾਨ ਵਲੋਂ ਆਇਆ ਇਕ ਵੱਡਾ ਡਰੋਨ ਝੋਨੇ ਦੇ ਖੇਤਾਂ ’ਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਡਰੋਨ ਮਿਲਣ ਤੋਂ ਬਾਅਦ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰਕੇ ਲਗਭਗ 13 ਘੰਟੇ ਤੱਕ ਵਿਆਪਕ ਸਰਚ ਆਪ੍ਰੇਸ਼ਨ ਚਲਾਇਆ।

ਫ਼ਾਜ਼ਿਲਕਾ ਦੇ ਪਿੰਡ ਰਾਮ ਸਿੰਘ ਭੈਣੀ ਨੇੜੇ ਝੋਨੇ ਦੇ ਖੇਤਾਂ ’ਚੋਂ ਬਰਾਮਦ ਹੋਇਆ ਪਾਕਿਸਤਾਨੀ ਡਰੋਨ। ਅਜੀਤ ਤਸਵੀਰ 30-08-2026
ਫ਼ਾਜ਼ਿਲਕਾ, 29 ਅਗਸਤ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿਚ ਪਾਕਿਸਤਾਨ ਵਲੋਂ ਆਇਆ ਇਕ ਵੱਡਾ ਡਰੋਨ ਝੋਨੇ ਦੇ ਖੇਤਾਂ ’ਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਡਰੋਨ ਮਿਲਣ ਤੋਂ ਬਾਅਦ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰਕੇ ਲਗਭਗ 13 ਘੰਟੇ ਤੱਕ ਵਿਆਪਕ ਸਰਚ ਆਪ੍ਰੇਸ਼ਨ ਚਲਾਇਆ। ਫ਼ਿਲਹਾਲ ਡਰੋਨ ਤੋਂ ਇਲਾਵਾ ਕੋਈ ਹੋਰ ਸ਼ੱਕੀ ਸਮੱਗਰੀ ਬਰਾਮਦ ਨਹੀਂ ਹੋਈ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਡਰੋਨ ਪਿੰਡ ਰਾਮ ਸਿੰਘ ਭੈਣੀ ਦੇ ਖੇਤਰ ਵਿਚ ਝੋਨੇ ਦੇ ਖੇਤਾਂ ’ਚੋਂ ਬਰਾਮਦ ਹੋਇਆ। ਫ਼ਾਜ਼ਿਲਕਾ ਸਦਰ ਥਾਣੇ ਦੇ ਐੱਸ.ਐੱਚ.ਓ.ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਬੀ.ਐੱਸ.ਐਫ.ਅਤੇ ਪੁਲਿਸ ਦੀ ਟੀਮ ਸਰਹੱਦੀ ਖੇਤਰ ’ਚ ਗਸ਼ਤ ਕਰ ਰਹੀ ਸੀ, ਜਿਸ ਦੌਰਾਨ ਖੇਤਾਂ ’ਚ ਇਹ ਡਰੋਨ ਪਿਆ ਮਿਲਿਆ। ਡਰੋਨ ਦਾ ਆਕਾਰ ਕਾਫ਼ੀ ਵੱਡਾ ਹੈ ਅਤੇ ਇਸ ਵਿਚ ਵੱਡੇ ਪੱਖੇ ਲੱਗੇ ਹੋਏ ਹਨ। ਤਕਨੀਕੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਡਰੋਨ ਕਾਫ਼ੀ ਵਜ਼ਨ ਚੁੱਕ ਕੇ ਹਜ਼ਾਰਾਂ ਫੁੱਟ ਦੀ ਉਚਾਈ ਤੱਕ ਉਡਾਣ ਭਰਨ ਦੇ ਸਮਰੱਥ ਹੈ। ਪੁਲਿਸ ਅਨੁਸਾਰ, ਡਰੋਨ ਪਾਕਿਸਤਾਨ ਵਲੋਂ ਭਾਰਤੀ ਸੀਮਾ ’ਚ ਦਾਖ਼ਲ ਹੋ ਕੇ ਲਗਭਗ ਇਕ ਕਿੱਲੋਮੀਟਰ ਅੰਦਰ ਤੱਕ ਆ ਗਿਆ ਸੀ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਡਰੋਨ ਰਾਹੀਂ ਨਸ਼ੇ ਦੀ ਖੇਪ ਭੇਜੀ ਗਈ ਹੋ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਵਾਪਸੀ ਦੌਰਾਨ ਦਰੱਖ਼ਤ ਨਾਲ ਟਕਰਾਉਣ ਤੋਂ ਬਾਅਦ ਡਰੋਨ ਕ੍ਰੈਸ਼ ਹੋ ਕੇ ਖੇਤਾਂ ਵਿਚ ਜਾ ਡਿੱਗਿਆ। ਸੁਰੱਖਿਆ ਏਜੰਸੀਆਂ ਹੁਣ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਜੇਕਰ ਡਰੋਨ ਰਾਹੀਂ ਕੋਈ ਸਮੱਗਰੀ ਆਈ ਸੀ ਤਾਂ ਉਹ ਕਿੱਥੇ ਗਈ। ਇਸ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਲਾਕੇ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਅਤੇ ਖ਼ੁਫ਼ੀਆ ਤੰਤਰ ਨੂੰ ਵੀ ਅਲਰਟ ’ਤੇ ਰੱਖਿਆ ਗਿਆ ਹੈ।
ਪਿਛਲੀ ਖ਼ਬਰ ਡੀ.ਏ.ਵੀ. ਹਰੀਪੁਰਾ ਸਕੂਲ ਦੇ ਐਨ.ਸੀ.ਸੀ. ਕੈਡਟਾਂ ਨੇ ਬਹਾਦਰ ਸੈਨਿਕਾਂ ਨਾਲ ਰੱਖੜੀ ਮਨਾਈ ਅਗਲੀ ਖ਼ਬਰ ਫ਼ਿਰੋਜ਼ਪੁਰ ਡਾਕ ਵਿਭਾਗ ਵਲੋਂ 2 ਸਤੰਬਰ ਨੂੰ ਲਗਾਈ ਜਾਵੇਗੀ ਡਾਕ ਅਦਾਲਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।