ਜੈਸਰਤ ਸਿੰਘ ਸੰਧੂ ਨੇ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਮੁਲਾਕਾਤ ਕਰ ਜਾਣਿਆ ਹਾਲ
ਜਲਾਲਾਬਾਦ, 29 ਅਗਸਤ (ਜਤਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਪੰਜਾਬ ਸਟੇਟ ਕੋਆਪਰੇਟਿਵ ਬੈਂਕ ਲਿਮਟਿਡ, ਜੈਸਰਤ ਸਿੰਘ ਸੰਧੂ ਖੜੁੰਜ ਨੇ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲਚਾਲ ਜਾਣਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੈਸਰਤ ਸਿੰਘ ਸੰਧੂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸਿਹਤਮੰਦ ਹਨ ਅਤੇ ਪੂਰੀ ਚੜ੍ਹਦੀ ਕਲਾ ਵਿਚ ਹਨ।
ਅਜੀਤ ਡੈਸਕ
30-08-2026