01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਲਗਾਏ ਕੈਂਪ ਦੌਰਾਨ 175 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ, 22 ਆਪ੍ਰੇਸ਼ਨ ਲਈ ਚੁਣੇ ਲੋੜਵੰਦ ਮਰੀਜ਼ਾਂ ਦੀ ਸੇਵਾ ਲਈ ਸੁਸਾਇਟੀ ਵਲੋਂ ਲਗਾਤਾਰ ਕੀਤੇ ਜਾ ਰਹੇ ਹਨ ਉਪਰਾਲੇ : ਪਰਮਿੰਦਰ ਸਿੰਘ ਖ਼ਾਲਸਾ

ਅਬੋਹਰ, 31 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਲੰਬੇ ਸਮੇਂ ਤੋਂ ਸਮਾਜਿਕ ਅਤੇ ਧਾਰਮਿਕ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਭਾਈ ਘਨੱਈਆ ਜੀ ਭਲਾਈ ਕੇਂਦਰ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ।

ਅਜੀਤ ਡੈਸਕ 01-09-2026
ਅਬੋਹਰ, 31 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਲੰਬੇ ਸਮੇਂ ਤੋਂ ਸਮਾਜਿਕ ਅਤੇ ਧਾਰਮਿਕ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਭਾਈ ਘਨੱਈਆ ਜੀ ਭਲਾਈ ਕੇਂਦਰ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਪੰਮਾ ਖ਼ਾਲਸਾ ਨੇ ਦੱਸਿਆ ਕਿ ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਵੀ ਮੁਹੱਈਆ ਕਰਵਾਈ ਗਈ। ਕੈਂਪ ਵਿਚ ਕੁੱਲ 175 ਮਰੀਜ਼ਾਂ ਦੀਆਂ ਅੱਖਾਂ ਦੇ ਟੈੱਸਟ ਕੀਤੇ ਗਏ, ਜਿਨ੍ਹਾਂ ਵਿਚੋਂ 22 ਮਰੀਜ਼ ਆਪ੍ਰੇਸ਼ਨ ਲਈ ਯੋਗ ਪਾਏ ਗਏ। ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਇਨ੍ਹਾਂ ਮਰੀਜ਼ਾਂ ਦੇ ਅੱਖਾਂ ਦੇ ਆਪ੍ਰੇਸ਼ਨ ਡਾਕਟਰ ਛਾਬੜਾ ਆਈਜ਼ ਹਸਪਤਾਲ ਵਿਖੇ ਕਰਵਾਏ ਜਾਣਗੇ। ਇਨ੍ਹਾਂ ਆਪ੍ਰੇਸ਼ਨਾਂ ਦਾ ਸਾਰਾ ਖਰਚਾ ਸੁਸਾਇਟੀ ਵਲੋਂ ਕੀਤਾ ਜਾਵੇਗਾ। ਇਸ ਮੌਕੇ ਸੁਸਾਇਟੀ ਵਲੋਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਲੋੜਵੰਦ ਲੋਕਾਂ ਦੀ ਸੇਵਾ ਕਰਨਾ ਸੁਸਾਇਟੀ ਦਾ ਮੁੱਖ ਉਦੇਸ਼ ਹੈ। ਸੁਸਾਇਟੀ ਵਲੋਂ ਅੱਖਾਂ ਦੇ ਆਪ੍ਰੇਸ਼ਨਾਂ ਤੋਂ ਇਲਾਵਾ ਹੋਰ ਸੇਵਾਵਾਂ ਵੀ ਨਿਰੰਤਰ ਜਾਰੀ ਰੱਖੀਆਂ ਜਾ ਰਹੀਆਂ ਹਨ। ਆਪ੍ਰੇਸ਼ਨ ਕਰਵਾਉਣ ਵਾਲੇ ਮਰੀਜ਼ਾਂ ਦੀ ਆਉਣ-ਜਾਣ ਸਮੇਤ ਸਮੁੱਚੇ ਪ੍ਰਬੰਧ ਦੀ ਜ਼ਿੰਮੇਵਾਰੀ ਵੀ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਨਿਭਾਈ ਜਾਵੇਗੀ। ਸੁਸਾਇਟੀ ਵਲੋਂ ਸਮਾਜ ਸੇਵਾ ਦੇ ਇਨ੍ਹਾਂ ਕਾਰਜਾਂ ਵਿਚ ਸਹਿਯੋਗ ਦੇਣ ਵਾਲੇ ਸਾਰੇ ਸਹਿਯੋਗੀਆਂ ਦਾ ਵੀ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ’ਚ ‘ਭਾਰਤ ਕੋ ਜਾਣੋ’ ਪ੍ਰਤੀਯੋਗਤਾ ਕਰਵਾਈ ਅਗਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਖੇ ਐਜੂਕੇਸ਼ਨ ਤੇ ਇਨਵਾਇਰਨਮੈਂਟ ਲਾਅ ਵਿਸ਼ੇ ’ਤੇ ਐਕਸਟੈਨਸ਼ਨ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।