ਰਿਟਾਇਰਡ ਮਿਊਂਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ’ਚ ਮੁਲਾਜ਼ਮਾਂ ਦੇ ਬਕਾਏ ਜਾਰੀ ਕਰਨ ਦੀ ਕੀਤੀ ਮੰਗ
ਅਬੋਹਰ, 31 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਰਿਟਾਇਰਡ ਮਿਊਂਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਅਬੋਹਰ ਦੀ ਮਹੀਨਾਵਾਰ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਕੁਮਾਰ ਵਾਟਸ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੇਵਾਮੁਕਤ ਮੁਲਾਜ਼ਮਾਂ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਅਹਿਮ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।
ਅਬੋਹਰ ਦੇ ਨਹਿਰੂ ਪਾਰਕ ਵਿਖੇ ਮੀਟਿੰਗ ਦੌਰਾਨ ਹਾਜ਼ਰ ਰਿਟਾਇਰਡ ਮਿਊਂਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ
01-09-2026