10 ਸਾਲ ਬਾਅਦ ਸੱਤਾਧਾਰੀ ਧਿਰ ਦੇ ਪ੍ਰਭਾਵ ਤੋਂ ਬਾਹਰ ਆਈ ਨਗਰ ਕੌਂਸਲ ਭਾਜਪਾ ਬੋਰਡ ਵਾਲੀ ਨਗਰ ਕੌਂਸਲ ਦੀ ਪਹਿਲੀ ਮੀਟਿੰਗ ਵਿਚ ਬਿਨਾਂ ਕਿਸੇ ਦਬਾਅ ਦੇ ਪਾਸ ਕੀਤੇ ਸਾਰੇ ਮਤੇ
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਚੋਣਾਂ ਵਿਚ ਬਹੁਮਤ ਹਾਸਲ ਕਰਨ ਤੋਂ ਬਾਅਦ ਭਾਜਪਾ ਬੋਰਡ ਦੀ ਪਹਿਲੀ ਮੀਟਿੰਗ ਪ੍ਰਧਾਨ ਅਨੀਤਾ ਜੈਰਥ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਰਹੀ ਕਿ 10 ਸਾਲਾਂ ਬਾਅਦ ਨਗਰ ਕੌਂਸਲ ਸੱਤਾਧਾਰੀ ਧਿਰ ਦੇ ਪ੍ਰਭਾਵ ਤੋਂ ਮੁਕਤ ਹੋ ਕੇ ਕੰਮ ਕਰਦੀ ਨਜ਼ਰ ਆਈ।
ਫ਼ਾਜ਼ਿਲਕਾ ਨਗਰ ਕੌਂਸਲ ਦੀ ਪਹਿਲੀ ਮੀਟਿੰਗ ਦੌਰਾਨ ਪ੍ਰਧਾਨ ਅਨੀਤਾ ਜੈਰਥ, ਭਾਜਪਾ ਆਗੂ ਅਸ਼ੋਕ ਜੈਰਥ ਅਤੇ ਹੋਰ ਕੌਂਸਲਰ ਵਿਕਾਸ ਕਾਰਜਾਂ ਅਤੇ ਮਤਿਆਂ ’ਤੇ ਚਰਚਾ ਕਰਦੇ ਹੋਏ। ਅਜੀਤ ਤਸਵੀਰ
02-09-2026