02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ੍ਰੀ ਰਾਮ ਕੀਰਤਨ ਸਭਾ ਮੰਦਰ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮਹੋਤਸਵ 4 ਸਤੰਬਰ ਨੂੰ

ਫ਼ਾਜ਼ਿਲਕਾ, 1 ਸਤੰਬਰ (ਅਮਰਜੀਤ ਸ਼ਰਮਾ)- ਸ੍ਰੀ ਰਾਮ ਕੀਰਤਨ ਸਭਾ ਮੰਦਰ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮਹੋਤਸਵ ਸ਼ੁੱਕਰਵਾਰ ਨੂੰ ਬੜੀ ਹੀ ਧੂਮਧਾਮ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਅਹੁਦੇਦਾਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਮੰਦਰ ਕਮੇਟੀ ਅਤੇ ਸ਼ਰਧਾਲੂਆਂ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 02-09-2026
ਫ਼ਾਜ਼ਿਲਕਾ, 1 ਸਤੰਬਰ (ਅਮਰਜੀਤ ਸ਼ਰਮਾ)- ਸ੍ਰੀ ਰਾਮ ਕੀਰਤਨ ਸਭਾ ਮੰਦਰ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮਹੋਤਸਵ ਸ਼ੁੱਕਰਵਾਰ ਨੂੰ ਬੜੀ ਹੀ ਧੂਮਧਾਮ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਅਹੁਦੇਦਾਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਮੰਦਰ ਕਮੇਟੀ ਅਤੇ ਸ਼ਰਧਾਲੂਆਂ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਮੁਹੱਲਿਆਂ ਵਿਚ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ, ਜੋ 3 ਸਤੰਬਰ ਤੱਕ ਜਾਰੀ ਰਹਿਣਗੀਆਂ। ਪ੍ਰਭਾਤ ਫੇਰੀਆਂ ਦੌਰਾਨ ਸ਼ਰਧਾਲੂ ਭਗਵਾਨ ਕ੍ਰਿਸ਼ਨ ਜੀ ਦਾ ਗੁਣਗਾਨ ਕਰਦੇ ਹੋਏ ਭਗਤੀ ਮਈ ਮਾਹੌਲ ਸਿਰਜ ਰਹੇ ਹਨ। ਅਸ਼ੋਕ ਕੁਮਾਰ ਨੇ ਦੱਸਿਆ ਕਿ 4 ਸਤੰਬਰ ਸ਼ੁੱਕਰਵਾਰ ਨੂੰ ਜਨਮ ਅਸ਼ਟਮੀ ਮੌਕੇ ਮੰਦਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਜਾਵੇਗਾ ਅਤੇ ਭਗਵਾਨ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਿਤ ਸੁੰਦਰ ਝਾਕੀਆਂ ਤਿਆਰ ਕੀਤੀਆਂ ਜਾਣਗੀਆਂ। ਰਾਤ ਸਮੇਂ ਮੰਦਰ ਵਿਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ ਅਤੇ ਠੀਕ ਰਾਤ 12 ਵਜੇ ਭਗਵਾਨ ਕ੍ਰਿਸ਼ਨ ਜੀ ਦੇ ਜਨਮ ਮੌਕੇ ਵਿਸ਼ੇਸ਼ ਆਰਤੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਨੌਜਵਾਨ ਸਮਾਜ ਸੇਵੀ ਸੰਸਥਾ ਦਾ ਸਨਮਾਨ ਅਗਲੀ ਖ਼ਬਰ ਆਧਾਰਸ਼ਿਲਾ ਸਕੂਲ ਦੀਆਂ ਅਧਿਆਪਕਾਵਾਂ ਰਾਸ਼ਟਰੀ ਪੱਧਰ ’ਤੇ ਹੋਣਗੀਆਂ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।