ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਗੌਰਵਦੀਪ ਨੇ ਜਿੱਤਿਆ ਸੋਨ ਤਗਮਾ
ਮੰਡੀ ਅਰਨੀਵਾਲਾ, 1 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਅਰਨੀਵਾਲਾ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਗੌਰਵਦੀਪ ਨੇ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੋਏ ਜ਼ਿਲ੍ਹਾ ਪੱਧਰੀ ਅੰਡਰ-17 ਕੁਸ਼ਤੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਗੌਰਵਦੀਪ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਵਿਚ ਖ਼ੁਸ਼ੀ ਦੀ ਲਹਿਰ ਹੈ।
ਮੰਡੀ ਅਰਨੀਵਾਲਾ, 1 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਅਰਨੀਵਾਲਾ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਗੌਰਵਦੀਪ ਨੇ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੋਏ ਜ਼ਿਲ੍ਹਾ ਪੱਧਰੀ ਅੰਡਰ-17 ਕੁਸ਼ਤੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਗੌਰਵਦੀਪ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਵਿਚ ਖ਼ੁਸ਼ੀ ਦੀ ਲਹਿਰ ਹੈ। ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਗੌਰਵਦੀਪ ਨੇ ਆਪਣੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਪਹਿਲਵਾਨਾਂ ਨੂੰ ਮਾਤ ਦਿੱਤੀ ਅਤੇ ਆਪਣੇ ਭਾਰ ਵਰਗ ’ਚ ਪਹਿਲਾ ਸਥਾਨ ਹਾਸਲ ਕੀਤਾ। ਉਸ ਦੀ ਮਿਹਨਤ, ਲਗਨ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਸਦਕਾ ਉਸ ਨੇ ਸੋਨ ਤਗਮਾ ਆਪਣੇ ਨਾਮ ਕੀਤਾ। ਇਸ ਜਿੱਤ ਨਾਲ ਉਸ ਨੇ ਸਕੂਲ ਲਈ ਇੱਕ ਹੋਰ ਗੌਰਵਮਈ ਪ੍ਰਾਪਤੀ ਦਰਜ ਕੀਤੀ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਬਤਰਾ ਨੇ ਇਸ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਗੌਰਵਦੀਪ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਗੌਰਵਦੀਪ ਦੀ ਇਹ ਸਫਲਤਾ ਉਸ ਦੀ ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀ ਨੂੰ ਭਵਿੱਖ ਵਿਚ ਹੋਰ ਉੱਚੀਆਂ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਚੇਅਰਮੈਨ ਰਜਿੰਦਰ ਸਿੰਘ ਹੰਸ ਨੇ ਗੌਰਵਦੀਪ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਵਲੋਂ ਖੇਡਾਂ ਦੇ ਖੇਤਰ ਵਿਚ ਹਾਸਲ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਸਕੂਲ ਲਈ ਮਾਣ ਵਾਲੀ ਗੱਲ ਹਨ। ਸਕੂਲ ਪ੍ਰਬੰਧਕ ਕਮੇਟੀ ਵਲੋਂ ਵੀ ਵਿਦਿਆਰਥੀ, ਉਸ ਦੇ ਮਾਪਿਆਂ ਅਤੇ ਖੇਡ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ ਅਤੇ ਗੌਰਵਦੀਪ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।