02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਐਨ.ਐੱਚ.ਐੱਮ.ਯੂਨੀਅਨ ਫ਼ਾਜ਼ਿਲਕਾ ਦੀ ਹੜਤਾਲ ਜਾਰੀ

ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਐਨ. ਐੱਚ.

ਅਜੀਤ ਡੈਸਕ 02-09-2026
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਐਨ.ਐੱਚ.ਐੱਮ. ਯੂਨੀਅਨ ਫ਼ਾਜ਼ਿਲਕਾ ਦੀ ਹੜਤਾਲ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਸਮੂਹ ਐਨ.ਐੱਚ.ਐੱਮ. ਮੁਲਾਜ਼ਮਾਂ ਨੇ ਸਿਵਲ ਸਰਜਨ ਦਫ਼ਤਰ ਫ਼ਾਜ਼ਿਲਕਾ ਵਿਖੇ ਇਕੱਠੇ ਹੋ ਕੇ ਰੋਸ ਧਰਨਾ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਕਿਹਾ ਕਿ ਮੁਲਾਜ਼ਮ ਸਿਹਤ ਸੇਵਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਸਮਾਂ ਲੰਘਾ ਰਹੀ ਹੈ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਐਨ.ਐੱਚ.ਐੱਮ. ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਸਿਧਾਂਤ ਲਾਗੂ ਕੀਤਾ ਜਾਵੇ, ਤਨਖ਼ਾਹਾਂ ਵਿਚ ਵਾਧਾ ਅਤੇ ਬਣਦੇ ਸੇਵਾ ਲਾਭ ਦਿੱਤੇ ਜਾਣ। ਪ੍ਰਧਾਨ ਰਵਿੰਦਰ ਕੁਮਾਰ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਹੜਤਾਲ ਜਾਰੀ ਰਹੇਗੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਯੂਨੀਅਨ ਨਾਲ ਗੱਲਬਾਤ ਕਰਕੇ ਮਸਲੇ ਦਾ ਜਲਦ ਹੱਲ ਕੱਢਿਆ ਜਾਵੇ। ਇਸ ਧਰਨੇ ਵਿਚ ਰਾਜੇਸ਼ ਕੁਮਾਰ, ਬਲਜੀਤ ਸੰਧੂ, ਜਸਪਿੰਦਰ ਕੌਰ, ਸੁਖਦੇਵ ਸਿੰਘ, ਕ੍ਰਿਸ਼ਨ ਕੰਬੋਜ, ਚਾਈਨਾ, ਪੂਜਾ, ਵਨੀਤਾ, ਨਿਸ਼ਾ, ਨਿਸ਼ੂ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਵਾਤਾਵਰਨ ਪ੍ਰੇਮੀ ਵਿਜੇ ਮੈਣੀ ਨੇ ਲਗਾਏ 150 ਬੂਟੇ ਅਗਲੀ ਖ਼ਬਰ ਮਹਿੰਦਰਾ ਕੰਪਨੀ ਵਲੋਂ 575 ਨਵਾਂ ਡੀ.ਆਈ.ਟਰੈਕਟਰ ਕੀਤਾ ਲਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।