02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਵਿਸ਼ਾਲ ਮਾਂ ਭਗਵਤੀ ਜਾਗਰਣ ’ਚ ਵਿਸ਼ੇਸ਼ ਤੌਰ ’ਤੇ ਪੁੱਜੇ ਜਤਿਨ ਆਵਲਾ

ਫ਼ਾਜ਼ਿਲਕਾ,1 ਸਤੰਬਰ (ਦਵਿੰਦਰ ਪਾਲ ਸਿੰਘ)-ਨੌਜਵਾਨ ਸਭਾ ਵਲੋਂ ਫ਼ਾਜ਼ਿਲਕਾ ਵਿਖੇ 17ਵਾਂ ਵਿਸ਼ਾਲ ਮਾਂ ਭਗਵਤੀ ਜਾਗਰਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਜਤਿਨ ਆਵਲਾ ਨੇ ਸ਼ਿਰਕਤ ਕੀਤੀ।

ਫ਼ਾਜ਼ਿਲਕਾ ਵਿਖੇ ਕਰਵਾਏ ਗਏ 17ਵੇਂ ਵਿਸ਼ਾਲ ਮਾਂ ਭਗਵਤੀ ਜਾਗਰਣ ਦੌਰਾਨ ਮਾਂ ਭਗਵਤੀ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹੋਏ ਜਤਿਨ ਆਵਲਾ ਨਾਲ ਨੌਜਵਾਨ ਸਭਾ ਦੇ ਮੈਂਬਰ। ਅਜੀਤ ਤਸਵੀਰ 02-09-2026
ਫ਼ਾਜ਼ਿਲਕਾ,1 ਸਤੰਬਰ (ਦਵਿੰਦਰ ਪਾਲ ਸਿੰਘ)-ਨੌਜਵਾਨ ਸਭਾ ਵਲੋਂ ਫ਼ਾਜ਼ਿਲਕਾ ਵਿਖੇ 17ਵਾਂ ਵਿਸ਼ਾਲ ਮਾਂ ਭਗਵਤੀ ਜਾਗਰਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਜਤਿਨ ਆਵਲਾ ਨੇ ਸ਼ਿਰਕਤ ਕੀਤੀ। ਇਸ ਮੌਕੇ ਜਤਿਨ ਆਵਲਾ ਨੇ ਮਾਂ ਭਗਵਤੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸ਼ਰਧਾ-ਭਾਵ ਨਾਲ ਪਵਿੱਤਰ ਜੋਤ ਜਗਾ ਕੇ ਕੀਤੀ। ਉਨ੍ਹਾਂ ਜਾਗਰਨ ਦੇ ਸਫਲ ਆਯੋਜਨ ਲਈ ਨੌਜਵਾਨ ਸਭਾ ਦੇ ਸਮੂਹ ਮੈਂਬਰਾਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਜਤਿਨ ਆਵਲਾ ਵਲੋਂ ਮਾਂ ਭਗਵਤੀ ਜਾਗਰਨ ਦੇ ਨੇਕ ਕਾਰਜ ਲਈ 11 ਹਜ਼ਾਰ ਰੁਪਏ ਦੀ ਸੇਵਾ ਰਾਸ਼ੀ ਵੀ ਭੇਟ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਸੰਸਕ੍ਰਿਤੀ ਅਤੇ ਸਮਾਜ ਨੂੰ ਆਪਸ ਵਿਚ ਜੋੜਨ ਦਾ ਅਹਿਮ ਕੰਮ ਕਰਦੇ ਹਨ। ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿਚ ਸਾਨੂੰ ਸਾਰਿਆਂ ਨੂੰ ਵੱਧ-ਚੜ੍ਹ ਕੇ ਸਹਿਯੋਗ ਕਰਨਾ ਚਾਹੀਦਾ ਹੈ। ਇਸ ਦੌਰਾਨ ਨੌਜਵਾਨ ਸਭਾ ਦੇ ਮੈਂਬਰਾਂ ਵਲੋਂ ਜਤਿਨ ਆਵਲਾ ਦਾ ਜਾਗਰਨ ਵਿਚ ਪੁੱਜਣ ’ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਦਿੱਤੇ ਗਏ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਪ੍ਰਗਟਾਇਆ ਗਿਆ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਲੱਖੇਵਾਲੀ ਢਾਬ ਤੋਂ 2 ਬੱਸਾਂ ਰਵਾਨਾ ਅਗਲੀ ਖ਼ਬਰ ਤੀਰਥ ਯਾਤਰਾ ਯੋਜਨਾ ਨਾਲ ਹਰ ਵਰਗ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਮਿਲਿਆ ਮੌਕਾ- ਡਾ.ਸੁਹਾਨੀ ਡੋਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।