03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੁਰੂ ਨਾਨਕ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਦਾ ਜ਼ੋਨ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 2 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ’ਤੇ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਅਥਲੈਟਿਕਸ ਦੇ ਲੰਬੀ ਛਾਲ ਮੁਕਾਬਲੇ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਹਰੂਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕੀਤਾ।

ਸੋਨ ਤਗਮਾ ਜੇਤੂ ਵਿਦਿਆਰਥੀ ਨੂੰ ਵਧਾਈ ਦਿੰਦੇ ਹੋਏ ਪ੍ਰਿੰਸੀਪਲ ਦਲਜੀਤ ਕੌਰ ਅਤੇ ਹੋਰ ਸਟਾਫ਼ ਮੈਂਬਰ। ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ 03-09-2026
ਅਬੋਹਰ, 2 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ’ਤੇ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਅਥਲੈਟਿਕਸ ਦੇ ਲੰਬੀ ਛਾਲ ਮੁਕਾਬਲੇ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਹਰੂਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਪਾਵਰ ਲਿਫ਼ਟਿੰਗ ਵਿਚ ਹਰਸ਼ ਕੰਬੋਜ ਨੇ ਵੀ ਵਧੀਆ ਪ੍ਰਦਰਸ਼ਨ ਕੀਤਾ। ਅੰਡਰ 19 ਲੜਕਿਆਂ ਦੀ ਕਬੱਡੀ ਟੀਮ ਨੇ ਵੀ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਗਤਕਾ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਲੜਕੇ-ਲੜਕੀਆਂ ਨੇ ਵੀ ਵੱਖ-ਵੱਖ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਵਿਦਿਆਰਥੀਆਂ ਦੀ ਇਸ ਉਪਲਬਧੀ ’ਤੇ ਸਕੂਲ ਦੀ ਪ੍ਰਿੰਸੀਪਲ ਮੈਡਮ ਦਲਜੀਤ ਕੌਰ, ਡੀ.ਪੀ. ਰਵਿੰਦਰ ਸਿੰਘ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਭਵਿੱਖ ਵਿਚ ਵੀ ਹੋਰ ਮਿਹਨਤ ਕਰਨ ਤੇ ਉੱਚ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਖੇਡਾਂ ਦੇ ਖੇਤਰ ਵਿਚ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਲਈ ਵੀ ਪੇ੍ਰਰਨਾ ਸਰੋਤ ਹਨ।
ਪਿਛਲੀ ਖ਼ਬਰ ਬੇਸਹਾਰਾ ਪਸ਼ੂ ਤੋਂ ਬਚਣ ਦੀ ਕੋਸ਼ਿਸ਼ ’ਚ ਡਿਵਾਈਡਰ ਨਾਲ ਟਕਰਾਇਆ ਮੋਟਰਸਾਈਕਲ, ਜੇ.ਈ. ਦੀ ਮੌਤ ਅਗਲੀ ਖ਼ਬਰ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।