03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਫ਼ਾਜ਼ਿਲਕਾ ’ਚ ਭਾਜਪਾ ਦੀ ਵਿਸ਼ੇਸ਼ ਬੈਠਕ

ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਵਾਰਡ ਨੰਬਰ 9 ਤੋਂ ਭਾਰਤੀ ਜਨਤਾ ਪਾਰਟੀ ਦੇ ਕੌਂਸਲਰ ਸੁਰੇਸ਼ ਕੁਮਾਰ ਨਰੂਲਾ ਦੀ ਜਿੱਤ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਰਕਰਾਂ ਦੀ ਇਕ ਵਿਸ਼ੇਸ਼ ਬੈਠਕ ਰਾਧਾ ਸੁਆਮੀ ਕਾਲੋਨੀ ਵਿਖੇ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਨੋਦ ਜਾਂਗਿੜ ਨੇ ਕੀਤੀ।

ਅਜੀਤ ਡੈਸਕ 03-09-2026
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਵਾਰਡ ਨੰਬਰ 9 ਤੋਂ ਭਾਰਤੀ ਜਨਤਾ ਪਾਰਟੀ ਦੇ ਕੌਂਸਲਰ ਸੁਰੇਸ਼ ਕੁਮਾਰ ਨਰੂਲਾ ਦੀ ਜਿੱਤ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਰਕਰਾਂ ਦੀ ਇਕ ਵਿਸ਼ੇਸ਼ ਬੈਠਕ ਰਾਧਾ ਸੁਆਮੀ ਕਾਲੋਨੀ ਵਿਖੇ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਨੋਦ ਜਾਂਗਿੜ ਨੇ ਕੀਤੀ। ਇਸ ਦੌਰਾਨ ਵਾਰਡ ਵਿਚ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ, ਵਰਕਰਾਂ ਵਿਚ ਆਪਸੀ ਤਾਲਮੇਲ ਵਧਾਉਣ ਤੇ ਆਗਾਮੀ ਪ੍ਰੋਗਰਾਮਾਂ ’ਚ ਸਰਗਰਮ ਭਾਗੀਦਾਰੀ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਠਕ ਦੌਰਾਨ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਕਰਵਾਏ ਜਾਣ ਵਾਲੇ ‘ਸੇਵਾ, ਸੁਸ਼ਾਸਨ ਤੇ ਗ਼ਰੀਬ ਕਲਿਆਣ’ ਪ੍ਰੋਗਰਾਮਾਂ ਬਾਰੇ ਵਿਸ਼ੇਸ਼ ਚਰਚਾ ਹੋਈ। ਵਿਨੋਦ ਜਾਂਗਿੜ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਉਣਾ ਵਰਕਰਾਂ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਮੌਕੇ ਕੌਂਸਲਰ ਸੁਰੇਸ਼ ਕੁਮਾਰ ਨਰੂਲਾ, ਵਿਜੇ ਅਹੂਜਾ, ਸਾਜਨ ਨਰੂਲਾ, ਸੰਦੀਪ ਕੁਮਾਰ, ਰਿੰਕੂ, ਬੱਬੂ ਸਮੇਤ ਵੱਡੀ ਗਿਣਤੀ ’ਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪਰਸ੍ਵਾਰਥ ਸਭਾ ਦੇ ਮੁਫ਼ਤ ਹਫ਼ਤਾਵਾਰੀ ਮੈਡੀਕਲ ਕੈਂਪ ਦਾ 52 ਮਰੀਜ਼ਾਂ ਨੇ ਲਿਆ ਲਾਹਾ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ’ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।