03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ 6 ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਜ਼ਿਲ੍ਹਾ ਚੋਣ ਅਫ਼ਸਰ

ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਨੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਰਾਜ ਵਿਚ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ’ 2026 ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ। ਜਾਰੀ ਸ਼ਡਿਊਲ ਅਨੁਸਾਰ ਵੋਟਰਾਂ ਵਲੋਂ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ 12 ਸਤੰਬਰ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ, ਜਿਸ ਦੌਰਾਨ ਫਾਰਮ ਨੰਬਰ 6, 6-ਏ ਅਤੇ 8 ਆਨਲਾਈਨ ਵੋਟਰ ਹੈਲਪਿੰਗ ਐਪ ਰਾਹੀਂ ਜਾਂ ਆਨਲਾਈਨ (ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਅਤੇ ਬੀ.

ਅਜੀਤ ਡੈਸਕ 03-09-2026
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਨੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਰਾਜ ਵਿਚ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ’ 2026 ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ। ਜਾਰੀ ਸ਼ਡਿਊਲ ਅਨੁਸਾਰ ਵੋਟਰਾਂ ਵਲੋਂ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ 12 ਸਤੰਬਰ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ, ਜਿਸ ਦੌਰਾਨ ਫਾਰਮ ਨੰਬਰ 6, 6-ਏ ਅਤੇ 8 ਆਨਲਾਈਨ ਵੋਟਰ ਹੈਲਪਿੰਗ ਐਪ ਰਾਹੀਂ ਜਾਂ ਆਨਲਾਈਨ (ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਅਤੇ ਬੀ.ਐਲ.ਓ. ਕੋਲ) ਭਰੇ ਜਾ ਸਕਦੇ ਹਨ। ਐੱਸ.ਆਈ.ਆਰ -2026 ਦੌਰਾਨ ਆਮ ਜਨਤਾ ਅਤੇ ਵੋਟਰਾਂ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਬੀ.ਐਲ.ਓ. (ਬੂਥ ਲੈਵਲ ਅਫ਼ਸਰਾਂ) ਵਲੋਂ 6 ਸਤੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 04 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ ਸਮੂਹ ਬੀ.ਐਲ.ਓ. ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਨੋਟਿਸ ਫਾਰਮ ਤੇ ਦਾਅਵੇ-ਇਤਰਾਜ਼ ਭਰਨ ਸਬੰਧੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ। ਸਪੈਸ਼ਲ ਕੈਂਪ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵਲੋਂ ਨਿਯੁਕਤ ਬੂਥ ਲੈਵਲ ਏਜੰਟ ਦਾਅਵੇ ਤੇ ਇਤਰਾਜ਼ਾਂ ਦੇ ਕੰਮ ਵਿਚ ਬੀ.ਐਲ.ਓ. ਨੂੰ ਸਹਿਯੋਗ ਦੇਣਗੇ ਤੇ ਆਪਣੇ ਪਾਰਟੀ ਵਰਕਰਾਂ ਰਾਹੀਂ ਵੱਧ ਤੋਂ ਵੱਧ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਕਰਵਾਉਣਾ ਯਕੀਨੀ ਬਣਾਉਣਗੇ। ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਤੇ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਜਿਸ ਵੀ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿਚ ਸ਼ਾਮਲ ਕਰਨ ਲਈ ਫਾਰਮ ਨੰਬਰ 6 ਤੇ ਵੋਟਰ ਕਾਰਡ ਵਿਚ ਦਰਜ ਵੇਰਵਿਆਂ ਵਿਚ ਦਰੁਸਤੀ ਕਰਵਾਉਣ ਲਈ ਫਾਰਮ ਨੰਬਰ 8 ਭਰ ਕੇ ਪੋਲਿੰਗ ਬੂਥਾਂ ’ਤੇ ਮੌਜੂਦ ਬੀ.ਐਲ.ਓ. ਨੂੰ ਦੇ ਕੇ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣੇ।
ਪਿਛਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ ਸਿਮੀਗੋ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ ਮੁਕਾਬਲੇ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।