03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਫ਼ਾਜ਼ਿਲਕਾ ਅਪਰਾਧਨਾਮਾ-ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ ਹੈਰੋਇਨ ਸਮੇਤ 2 ਕਾਬੂ

ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋ ਕੇ ਪੁਲਿਸ ਨੇ ਹੈਰੋਇਨ ਸਮੇਤ 2 ਔਰਤਾਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਲੇਡੀ ਹੈੱਡ ਕਾਂਸਟੇਬਲ ਪਾਇਲ ਬਜਾਜ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਸੜਕ ਕਿਨਾਰੇ ਪਹੁੰਚੀ ਤਾਂ 2 ਔਰਤਾਂ ਖੜ੍ਹੀਆਂ ਦਿਖਾਈ ਦਿੱਤੀਆਂ ਜਿਨ੍ਹਾਂ ਵਿਚੋਂ ਇਕ ਔਰਤ ਦੂਸਰੀ ਔਰਤ ਨੂੰ ਕੁੱਝ ਸਾਮਾਨ ਪਕੜਾ ਰਹੀ ਸੀ।

ਅਜੀਤ ਡੈਸਕ 03-09-2026
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋ ਕੇ ਪੁਲਿਸ ਨੇ ਹੈਰੋਇਨ ਸਮੇਤ 2 ਔਰਤਾਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਲੇਡੀ ਹੈੱਡ ਕਾਂਸਟੇਬਲ ਪਾਇਲ ਬਜਾਜ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਸੜਕ ਕਿਨਾਰੇ ਪਹੁੰਚੀ ਤਾਂ 2 ਔਰਤਾਂ ਖੜ੍ਹੀਆਂ ਦਿਖਾਈ ਦਿੱਤੀਆਂ ਜਿਨ੍ਹਾਂ ਵਿਚੋਂ ਇਕ ਔਰਤ ਦੂਸਰੀ ਔਰਤ ਨੂੰ ਕੁੱਝ ਸਾਮਾਨ ਪਕੜਾ ਰਹੀ ਸੀ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਚੈਕਿੰਗ ਕੀਤੀ ਤਾਂ ਉਨ੍ਹਾਂ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ ਜਿਨ੍ਹਾਂ ਦੀ ਪਛਾਣ ਕਾਜਲ ਰਾਣੀ ਪਤਨੀ ਵਿਜੈ ਕੁਮਾਰ ਵਾਸੀ ਪਿੰਡ ਢਾਬ ਖ਼ੁਸ਼ਹਾਲ ਜੋਈਆ ਅਤੇ ਮਲਕੀਤ ਕੌਰ ਪਤਨੀ ਬੂਟਾ ਸਿੰਘ ਵਾਸੀ ਕਾਠਗੜ੍ਹ ਵਜੋਂ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਔਰਤਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੇ ਦੀ ਹਾਲਤ ਵਿਚ ਇਕ ਔਰਤ ਕਾਬੂ ਫ਼ਾਜ਼ਿਲਕਾ - ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਇਕ ਔਰਤ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਵਿਸ਼ਲੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਲ ਪਾਸ ਪਹੁੰਚੀ ਤਾਂ ਇਕ ਔਰਤ ਨਸ਼ੇ ਦੀ ਹਾਲਤ ਵਿਚ ਮਿਲੀ ਜਿਸ ਕੋਲੋਂ ਲਾਈਟਰ, ਪੰਨੀ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਔਰਤ ਦੀ ਪਛਾਣ ਕ੍ਰਿਸ਼ਨਾ ਰਾਣੀ ਪਤਨੀ ਜੋਗਿੰਦਰ ਸਿੰਘ ਵਾਸੀ ਨਵਾਂ ਸਲੇਮਸ਼ਾਹ ਵਜੋਂ ਹੋਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਸਬ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਦੀਪ ਸਿੰਘ ਪੁੱਤਰ ਵਿਸਾਖਾ ਸਿੰਘ ਵਾਸੀ ਪਿੰਡ ਟਿਵਾਣਾ ਕਲਾ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਮਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ, ਅਰਸ਼ਦੀਪ ਸਿੰਘ ਪੁੱਤਰ ਸੁਰਜੀਤ ਸਿੰਘ, ਸੁਰਜੀਤ ਸਿੰਘ ਪੁੱਤਰ ਤਾਰਾ ਸਿੰਘ, ਜਸਵਿੰਦਰ ਸਿੰਘ ਪੁੱਤਰ ਲੱਡੂ ਸਿੰਘ, ਰਮਨਦੀਪ ਸਿੰਘ ਪੁੱਤਰ ਜੀਤ ਸਿੰਘ ਅਤੇ ਗੁਰਮੀਤ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਟਿਵਾਣਾ ਕਲਾ ਨੇ ਹਮਮਸ਼ਵਰਾ ਹੋ ਕੇ ਮੰਡੀ ਵਿਖੇ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਤੇ ਲਾਈਟਰ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਤੇ ਲਾਈਟਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਖ਼ਾਲੀ ਪਏ ਫੜ੍ਹ ਪਾਸ ਪਹੁੰਚੀ ਤਾਂ ਇਕ ਵਿਅਕਤੀ ਪੁਲਿਸ ਨੂੰ ਵੇਖ ਕੇ ਮੌਕੇ ਤੋਂ ਖਿਸਕਣ ਲੱਗਾ ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਰਾਜੂ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਰਠੌੜਾ ਵਾਲਾ ਮੁਹੱਲਾ ਜਲਾਲਾਬਾਦ ਵਜੋਂ ਹੋਈ ਹੈ ਜਿਸ ਕੋਲੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 20 ਰੁਪਏ ਦਾ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸ਼ੱਕੀ ਹਾਲਾਤ ਵਿਚ ਇਕ ਵਿਅਕਤੀ ਕਾਬੂ ਫਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ੀਲੇ ਪਦਾਰਥ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਅਮਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਕੱਚੇ ਰਸਤੇ ’ਤੇ ਬਣ ਰਹੇ ਨਵੇਂ ਪੁਲ ਕੋਲ ਪਹੁੰਚੀ ਤਾਂ ਇਕ ਨੌਜਵਾਨ ਸ਼ੱਕੀ ਹਾਲਾਤ ਵਿਚ ਮਿਲਿਆ, ਜੋ ਨਸ਼ੀਲੇ ਪਦਾਰਥ ਦਾ ਸੇਵਨ ਕੀਤਾ ਜਾਪਦਾ ਸੀ। ਕਾਬੂ ਕੀਤੇ ਵਿਅਕਤੀ ਦੀ ਪਛਾਣ ਜੋਬਨ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਘੱਲੂ ਵਜੋਂ ਹੋਈ ਹੈ ਜਿਸ ਦਾ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਹਨੂਮਾਨ ਮੰਦਰ ਤੋਂ ਚਾਂਦੀ ਦਾ ਛਤਰ ਚੋਰੀ, 10 ਦਿਨਾਂ ’ਚ ਦੂਜੀ ਵਾਰਦਾਤ ਅਗਲੀ ਖ਼ਬਰ ਇੱਛਾਪੂਰਨ ਜੰਡ ਮੰਦਰ ਬਾਬਾ ਖੇਤਰਪਾਲ ਦਾ ਸਾਲਾਨਾ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।