04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪਿੰਡ ਲੇਲੀ ਵਾਲਾ ਵਿਖੇ ਹਲਕਾ ਦਿਹਾਤੀ ਵਿਧਾਇਕ ਰਜਨੀਸ਼ ਦਹੀਯਾ ਵਲੋਂ ਲੋਕ ਮਿਲਣੀ ਲੋਕਾਂ ਨੂੰ ਸਰਕਾਰੀ ਸਕੀਮਾਂ ਤੇ ਵਿਕਾਸ ਕਾਰਜਾਂ ਬਾਰੇ ਕੀਤਾ ਜਾਗਰੂਕ

ਫ਼ਿਰੋਜ਼ਪੁਰ, 3 ਸਤੰਬਰ (ਕੁਲਬੀਰ ਸਿੰਘ ਸੋਢੀ): ਹਲਕਾ ਫ਼ਿਰੋਜ਼ਪੁਰ ਦਿਹਾਤੀ ਖੇਤਰ ਦੇ ਪਿੰਡ ਲੇਲੀ ਵਾਲਾ ਵਿਖੇ ਵਿਧਾਇਕ ਰਜਨੀਸ਼ ਦਹੀਯਾ ਆਪਣੇ ਸਾਥੀਆਂ ਸਮੇਤ ਪਹੁੰਚੇ ਜਿੱਥੇ ਉਨ੍ਹਾਂ ਵਲੋਂ ਲੋਕ ਮਿਲਣੀ ਪ੍ਰੋਗਰਾਮ ਕੀਤਾ ਗਿਆ। ਵਿਧਾਇਕ ਦਹੀਯਾ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਅਜੀਤ ਡੈਸਕ 04-09-2026
ਫ਼ਿਰੋਜ਼ਪੁਰ, 3 ਸਤੰਬਰ (ਕੁਲਬੀਰ ਸਿੰਘ ਸੋਢੀ): ਹਲਕਾ ਫ਼ਿਰੋਜ਼ਪੁਰ ਦਿਹਾਤੀ ਖੇਤਰ ਦੇ ਪਿੰਡ ਲੇਲੀ ਵਾਲਾ ਵਿਖੇ ਵਿਧਾਇਕ ਰਜਨੀਸ਼ ਦਹੀਯਾ ਆਪਣੇ ਸਾਥੀਆਂ ਸਮੇਤ ਪਹੁੰਚੇ ਜਿੱਥੇ ਉਨ੍ਹਾਂ ਵਲੋਂ ਲੋਕ ਮਿਲਣੀ ਪ੍ਰੋਗਰਾਮ ਕੀਤਾ ਗਿਆ। ਵਿਧਾਇਕ ਦਹੀਯਾ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਿਧਾਇਕ ਦਹੀਯਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਤੱਕ ਸਰਕਾਰ ਦੀਆਂ ਨੀਤੀਆਂ ਤੇ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਨੇ ਪਾਰਟੀ ਦੀਆਂ ਗਤੀਵਿਧੀਆਂ ਤੇ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਪੱਖੀ ਉਪਰਾਲਿਆਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ। ਵਿਧਾਇਕ ਦਹੀਯਾ ਨੇ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸੜਕਾਂ, ਪੀਣ ਵਾਲੇ ਪਾਣੀ, ਬਿਜਲੀ, ਸਫਾਈ ਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਵਿਧਾਇਕ ਦਹੀਯਾ ਨੇ ਕਿਹਾ ਕਿ ਲੋਕ ਮਿਲਣੀ ਦਾ ਮਕਸਦ ਸਰਕਾਰ ਤੇ ਆਮ ਜਨਤਾ ਵਿਚਕਾਰ ਸਿੱਧਾ ਸੰਪਰਕ ਬਣਾਈ ਰੱਖਣਾ ਹੈ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ। ਪਿੰਡ ਵਾਸੀਆਂ ਨੇ ਵੀ ਵਿਧਾਇਕ ਨਾਲ ਆਪਣੀਆਂ ਸਮੱਸਿਆਵਾਂ ਤੇ ਮੰਗਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਗਿਆ।
ਪਿਛਲੀ ਖ਼ਬਰ ਗੁਰਜੰਟ ਸਿੰਘ ਢਿੱਲੋਂ ਕਾਲੀਏਵਾਲਾ ਬਣੇ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦੇ ਉਪ ਪ੍ਰਧਾਨ ਅਗਲੀ ਖ਼ਬਰ ਨੌਜਵਾਨ ਲੀਡਰਸ਼ਿਪ ਹੀ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਅਸਲ ਤਾਕਤ : ਦਵਿੰਦਰ ਸਿੰਘ ਸੇਖੋਂ ਮਿਸਲ ਸਤਲੁਜ ਦੀ ਪੰਜਾਬ-ਪ੍ਰਸਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।