04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਗੁਰੂਹਰਸਹਾਏ ਦੇ ਸਮੂਹ ਬੂਥਾਂ ’ਤੇ 6 ਸਤੰਬਰ ਨੂੰ ਲੱਗਣਗੇ ਵਿਸ਼ੇਸ਼ ਵੋਟਰ ਸੇਵਾ ਕੈਂਪ: ਪੀ.ਸੀ.ਐੱਸ ਹਰਦੀਪ ਸਿੰਘ

ਗੁਰੂਹਰਸਹਾਏ, 3 ਸਤੰਬਰ(ਕਪਿਲ ਕੰਧਾਰੀ)-ਮੁੱਖ ਚੋਣ ਦਫ਼ਤਰ ਪੰਜਾਬ ਦੀਆਂ ਹਦਾਇਤਾਂ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ. ਡੀ.

ਅਜੀਤ ਡੈਸਕ 04-09-2026
ਗੁਰੂਹਰਸਹਾਏ, 3 ਸਤੰਬਰ(ਕਪਿਲ ਕੰਧਾਰੀ)-ਮੁੱਖ ਚੋਣ ਦਫ਼ਤਰ ਪੰਜਾਬ ਦੀਆਂ ਹਦਾਇਤਾਂ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ.ਡੀ.ਐਮ. ਗੁਰੂਹਰਸਹਾਏ ਦੀ ਅਗਵਾਈ ਹੇਠ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਵਿਧਾਨ ਸਭਾ ਹਲਕਾ 78-ਗੁਰੂਹਰਸਹਾਏ ਦੇ ਸਮੂਹ ਪੋਲਿੰਗ ਬੂਥਾਂ ’ਤੇ 6 ਸਤੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਵੋਟਰ ਸੇਵਾ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਗੁਰੂਹਰਸਹਾਏ ਹਰਦੀਪ ਸਿੰਘ ਪੀ.ਸੀ.ਐਸ. ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਵੋਟਰਾਂ ਨੂੰ ਚੋਣ ਸਬੰਧੀ ਸੇਵਾਵਾਂ ਉਨ੍ਹਾਂ ਦੇ ਆਪਣੇ ਪੋਲਿੰਗ ਬੂਥ ’ਤੇ ਹੀ ਮੁਹੱਈਆ ਕਰਵਾਉਣਾ ਅਤੇ ਖ਼ਾਸ ਤੌਰ ’ਤੇ ਯੋਗ ਨੌਜਵਾਨਾਂ ਨੂੰ ਵੋਟਰ ਸੂਚੀ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਸਬੰਧਤ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਉਹਨਾਂ ਦੱਸਿਆ ਕਿ ਜਾਰੀ ਹਦਾਇਤਾਂ ਅਨੁਸਾਰ ਇਨ੍ਹਾਂ ਕੈਂਪਾਂ ਦੌਰਾਨ ਫਾਰਮ-6, ਫਾਰਮ-6ਬੀ, ਫਾਰਮ-7 ਅਤੇ ਫਾਰਮ-8 ਨਾਲ ਸਬੰਧਤ ਅਰਜ਼ੀਆਂ ਅਤੇ ਦਾਅਵੇ-ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ 18-19 ਸਾਲ ਉਮਰ ਵਰਗ ਦੇ ਯੋਗ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਅਤੇ ਦਿਵਿਆਂਗ ਵੋਟਰਾਂ ਨਾਲ ਸਬੰਧਤ ਵੋਟਰ ਸੇਵਾਵਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਪਰਡੈਂਟ ਕੇਵਲ ਕ੍ਰਿਸ਼ਨ ਵਲੋਂ ਦਫ਼ਤਰੀ ਅਤੇ ਪ੍ਰਬੰਧਕੀ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਸਵੀਪ ਕੋਆਰਡੀਨੇਟਰ ਪਰਵਿੰਦਰ ਸਿੰਘ ਵਲੋਂ ਕੈਂਪਾਂ ਸਬੰਧੀ ਪ੍ਰਚਾਰ-ਪ੍ਰਸਾਰ ਅਤੇ ਸੋਸ਼ਲ ਮੀਡੀਆ ਰਾਹੀਂ ਵੱਧ ਤੋਂ ਵੱਧ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਗੁਰਜੋਤ ਸਿੰਘ ਢਿੱਲੋਂ, ਇਲੈਕਸ਼ਨ ਸੈੱਲ ਵੱਲੋਂ ਬੂਥ ਲੈਵਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਕੈਂਪਾਂ ਦੀ ਕਾਰਵਾਈ ਨੂੰ ਸੁਚਾਰੂ ਬਣਾਉਣ ਲਈ ਉਚੇਚੇ ਯਤਨ ਕੀਤੇ ਜਾ ਰਹੇ ਹਨ। ਉੱਚ ਅਧਿਕਾਰੀ ਵੀ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਨਗੇ।
ਪਿਛਲੀ ਖ਼ਬਰ ਤਾਈਕਵਾਂਡੋ ਵਿਚ ਆਰ.ਐੱਸ.ਡੀ. ਰਾਜ ਰਤਨ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਦੀਆਂ ਚੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।